Deuteronomy 15:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕਿਸੇ ਵੀ ਬੰਦੇ ਨੂੰ ਸਿਰਫ਼ ਇਸ ਵਾਸਤੇ ਸਹਾਇਤਾ ਕਰਨ ਤੋਂ ਇਨਕਾਰ ਨਾ ਕਰੋ ਕਿ ਸੱਤਵਾਂ ਵਰ੍ਹਾ, ਕਰਜ਼ਿਆਂ ਦੀ ਮਾਫ਼ੀ ਦਾ ਵਰ੍ਹਾ, ਨੇੜੇ ਹੈ। ਆਪਣੇ ਮਨ ਵਿੱਚ ਅਜਿਹਾ ਮੰਦਾ ਵਿੱਚਾਰ ਨਾ ਆਉਣ ਦਿਉ। ਤੁਹਾਨੂੰ ਕਿਸੇ ਵੀ ਬੰਦੇ ਬਾਰੇ ਮੰਦਾ ਨਹੀਂ ਸੋਚਣਾ ਚਾਹੀਦਾ ਜਿਸ ਨੂੰ ਤੁਹਾਡੀ ਸਹਾਇਤਾ ਦੀ ਲੋੜ ਹੋਵੇ ਅਤੇ ਉਸਦੀ ਸਹਾਇਤਾ ਕਰਨ ਤੋਂ ਕਦੇ ਵੀ ਇਨਕਾਰ ਨਹੀਂ ਕਰਨਾ ਚਾਹੀਦਾ। ਜੇ ਤੁਸੀਂ ਉਸ ਗਰੀਬ ਵਿਅਕਤੀ ਦੀ ਸਹਾਇਤਾ ਨਹੀਂ ਕਰੋਂਗੇ, ਉਹ ਯਹੋਵਾਹ ਅੱਗੇ ਤੁਹਾਡੇ ਖਿਲਾਫ਼ ਸ਼ਿਕਾਇਤ ਕਰੇਗਾ ਅਤੇ ਯਹੋਵਾਹ ਤੁਹਾਨੂੰ ਪਾਪ ਦਾ ਦੋਸ਼ੀ ਪਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਖਬਰਦਾਰ ਰਹੋ ਮਤੇ ਤੁਹਾਡੇ ਮਨ ਵਿੱਚ ਕੋਈ ਨਿਕੰਮੀ ਵਿਚਾਰ ਆ ਜਾਵੇ ਕਿ ਸੱਤਵਾਂ ਵਰ੍ਹਾ ਅਰਥਾਤ ਛੋਟ ਦਾ ਵਰਹਾ ਨੇੜੇ ਹੈ ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਨਾ ਦਿਓ ਕਿ ਉਹ ਤੁਹਾਡੇ ਵਿਰੁੱਧ ਯਹੋਵਾਹ ਅੱਗੇ ਫ਼ਰਿਆਦ ਕਰੇ ਅਤੇ ਏਹ ਤੁਹਾਡੇ ਲਈ ਪਾਪ ਹੋ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਵਿੱਚ ਕੋਈ ਨਿਕੰਮਾ ਵਿਚਾਰ ਆ ਜਾਵੇ ਕਿ ਸੱਤਵਾਂ ਸਾਲ ਅਰਥਾਤ ਛੁਟਕਾਰੇ ਦਾ ਸਾਲ ਨੇੜੇ ਹੈ, ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਕੁਝ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਹੋਵਾਹ ਦੇ ਅੱਗੇ ਫ਼ਰਿਆਦ ਕਰੇ ਅਤੇ ਇਹ ਤੁਹਾਡੇ ਲਈ ਪਾਪ ਠਹਿਰੇ।