Deuteronomy 16:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਥਾਨ ਉੱਤੇ ਜਾਉ ਜਿਸ ਨੂੰ ਯਹੋਵਾਹ ਆਪਣੇ ਨਾਮ ਦੀ ਰਿਹਾਇਸ਼ ਦੇ ਸਥਾਨ ਵਜੋਂ ਚੁਣੇਗਾ। ਤੈਨੂੰ ਅਤੇ ਤੁਹਾਡੇ ਲੋਕਾਂ ਨੂੰ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਹਮਣੇ ਆਨੰਦ ਮਾਨਣਾ ਚਾਹੀਦਾ। ਆਪਣੇ ਨਾਲ, ਆਪਣੇ ਪੁੱਤਰਾਂ, ਧੀਆਂ, ਆਪਣੇ ਸਾਰੇ ਨੌਕਰਾਂ, ਲੇਵੀਆਂ, ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਨੂੰ ਲੈ ਜਾਉ ਜਿਹੜੇ ਤੁਹਾਡੇ ਨਗਰਾਂ ਵਿੱਚ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਅਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਅਨੰਦ ਕਰੋ, ਤੁਸੀਂ, ਤੁਹਾਡਾ ਪੁੱਤ੍ਰ, ਤੁਹਾਡੀ ਧੀ, ਤੁਹਾਡਾ ਗੋੱਲਾ, ਤੁਹਾਡੀ ਗੋੱਲੀ, ਨਾਲੇ ਓਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਉੱਥੇ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ, ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ।