Deuteronomy 16:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਪਸਹ ਦੇ ਜਾਨਵਰਾਂ ਦੀ ਬਲੀ ਸਿਰਫ਼ ਉਸੇ ਥਾਂ ਉੱਤੇ ਚੜ੍ਹਾਉਣੀ ਚਾਹੀਦੀ ਹੈ ਜਿਸਦੀ ਚੋਣ ਯਹੋਵਾਹ, ਤੁਹਾਡਾ ਪਰਮੇਸ਼ੁਰ, ਆਪਣੇ ਨਾਮ ਦੀ ਰਿਹਾਇਸ਼ ਦੇ ਸਥਾਨ ਵਜੋਂ ਕਰੇ। ਉੱਥੇ ਤੁਸੀਂ ਪਸਹ ਦੇ ਜਾਨਵਰ ਦੀ ਬਲੀ ਸੂਰਜ ਛੁਪਣ ਤੋਂ ਪਹਿਲਾਂ ਚੜ੍ਹਾਵੋਂਗੇ। ਇਹ ਪਰਬ ਤੁਹਾਨੂੰ ਉਸ ਦਿਨ ਦੀ ਯਾਦ ਕਰਾਵੇਗਾ ਜਿਸ ਦਿਨ ਪਰਮੇਸ਼ੁਰ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਉਸ ਅਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਉੱਥੇਂ ਤੁਸੀਂ ਸ਼ਾਮਾਂ ਨੂੰ ਪਸਹ ਚੜ੍ਹਾਓ ਜਦ ਸੂਰਜ ਡੁੱਬ ਰਿਹਾ ਹੋਵੇ ਉਸੇ ਰੁੱਤੇ ਜਦ ਤੁਸੀਂ ਮਿਸਰੋਂ ਨਿੱਕਲੇ ਸਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਉੱਥੇ ਤੁਸੀਂ ਸ਼ਾਮ ਨੂੰ ਪਸਾਹ ਚੜ੍ਹਾਇਓ, ਜਦ ਸੂਰਜ ਡੁੱਬ ਰਿਹਾ ਹੋਵੇ ਅਤੇ ਸਾਲ ਦੇ ਉਸੇ ਸਮੇਂ ਵਿੱਚ ਜਦ ਤੁਸੀਂ ਮਿਸਰ ਤੋਂ ਨਿੱਕਲੇ ਸੀ।