Deuteronomy 17:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੋ ਸੱਕਦਾ ਹੈ ਕਿ ਤੁਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ, ਜਿਹੜਾ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਕਿਸੇ ਮੰਦੀ ਗੱਲ ਵਾਪਰਨ ਬਾਰੇ ਸੁਣੋ। ਸ਼ਾਇਦ ਤੁਸੀਂ ਇਹ ਸੁਣੋ ਕਿ ਤੁਹਾਡੇ ਸਮੂਹ ਦੇ ਕਿਸੇ ਆਦਮੀ ਜਾਂ ਔਰਤ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ ਹੈ। ਸ਼ਾਇਦ ਤੁਸੀਂ ਸੁਣੋ ਕਿ ਉਨ੍ਹਾਂ ਨੇ ਯਹੋਵਾਹ ਦੇ ਇਕਰਾਰਨਾਮੇ ਨੂੰ ਤੋੜਿਆ ਹੈ;
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਹਾਡੇ ਵਿੱਚ ਕਿਸੇ ਫਾਟਕ ਦੇ ਅੰਦਰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਕੋਈ ਮਨੁੱਖ ਅਥਵਾ ਕੋਈ ਤੀਵੀਂ ਪਾਈ ਜਾਵੇ ਜਿਹ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਉਸਦੇ ਨੇਮ ਦੀ ਉਲੰਘਣ ਦੀ ਕੋਈ ਬੁਰਿਆਈ ਕੀਤੀ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਤੁਹਾਡੇ ਫਾਟਕਾਂ ਦੇ ਅੰਦਰ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਕੋਈ ਅਜਿਹਾ ਪੁਰਖ ਜਾਂ ਇਸਤਰੀ ਪਾਈ ਜਾਵੇ, ਜਿਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰਕੇ ਕੋਈ ਅਜਿਹਾ ਕੰਮ ਕੀਤਾ ਹੋਵੇ ਜੋ ਉਸ ਦੀ ਨਜ਼ਰ ਵਿੱਚ ਬੁਰਾ ਹੈ