Deuteronomy 17:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੋ ਸੱਕਦਾ ਹੈ ਕਿ ਕਿਸੇ ਸਮੱਸਿਆ ਦਾ ਕਚਿਹਰੀ ਵਿੱਚ ਫੈਸਲਾ ਕਰਨਾ ਬਹੁਤ ਮੁਸ਼ਕਿਲ ਹੋਵੇ। ਇਹ ਕਤਲ, ਕੋਈ ਲੜਾਈ ਵੀ ਹੋ ਸੱਕਦੀ ਹੈ ਜਿਸ ਵਿੱਚ ਕੋਈ ਜ਼ਖਮੀ ਹੋ ਗਿਆ ਹੋਵੇ, ਜਾਂ ਇਹ ਦੋ ਲੋਕਾਂ ਵਿੱਚਕਾਰ ਦਲੀਲਬਾਜ਼ੀ ਵੀ ਹੋ ਸੱਕਦੀ ਹੈ। ਜਦੋਂ ਅਜਿਹੀਆਂ ਸਮੱਸਿਆਵਾਂ ਤੁਹਾਡੇ ਨਗਰਾਂ ਵਿੱਚ ਉੱਠਣ, ਤੁਹਾਡੇ ਨਿਆਂਕਾਰ, ਫੈਸਲਾ ਕਰਨ ਵਿੱਚ ਦਿੱਕਤ ਮਹਿਸੂਸ ਕਰਨ ਕਿ ਕੀ ਠੀਕ ਹੈ। ਫ਼ੇਰ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੁਆਰਾ ਚੁਣੀ ਹੋਈ ਜਗ਼੍ਹਾ ਉੱਤੇ ਜਾਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਹਾਡੇ ਵਿੱਚ ਕੋਈ ਨਿਆਉਂ ਦੀ ਗੱਲ ਬਹੁਤ ਕਠਨ ਉੱਠੇ ਅਰਥਾਤ ਆਪੋ ਵਿੱਚ ਖੂਨ, ਆਪੋ ਵਿੱਚ ਦਾ ਦਾਵਾ, ਆਪੋ ਵਿੱਚ ਦੀ ਮਾਰ ਕੁਟਾਈ ਜਿਹੜੀਆਂ ਤੁਹਾਡੇ ਫਾਟਕਾਂ ਦੇ ਅੰਦਰ ਝਗੜੇ ਦੀਆਂ ਗੱਲਾਂ ਹੋਣ ਤਾਂ ਤੁਸੀਂ ਉੱਠ ਕੇ ਉਸ ਅਸਥਾਨ ਨੂੰ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਤੁਹਾਡੇ ਫਾਟਕਾਂ ਦੇ ਅੰਦਰ ਝਗੜੇ ਦੀ ਕੋਈ ਅਜਿਹੀ ਗੱਲ ਉੱਠੇ, ਜਿਸ ਦਾ ਨਿਆਂ ਕਰਨਾ ਤੁਹਾਡੇ ਲਈ ਬਹੁਤ ਕਠਿਨ ਹੋਵੇ, ਅਰਥਾਤ ਆਪਸ ਵਿੱਚ ਦਾ ਖੂਨ, ਆਪਸ ਵਿੱਚ ਦਾ ਦਾਵਾ, ਜਾਂ ਆਪਸ ਵਿੱਚ ਦੀ ਮਾਰ-ਕੁਟਾਈ, ਤਾਂ ਤੁਸੀਂ ਉੱਠ ਕੇ ਉਸ ਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ,