Deuteronomy 18:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਲੇਵੀ ਦੇ ਪਰਿਵਾਰ-ਸਮੂਹ ਨੂੰ ਇਸਰਾਏਲ ਵਿੱਚ ਧਰਤੀ ਦਾ ਕੋਈ ਹਿੱਸਾ ਨਹੀਂ ਮਿਲੇਗਾ। ਉਹ ਲੋਕ ਜਾਜਕਾਂ ਵਜੋਂ ਸੇਵਾ ਕਰਨਗੇ। ਉਹ ਆਪਣਾ ਜੀਵਨ ਨਿਰਬਾਹ ਉਨ੍ਹਾਂ ਬਲੀਆਂ ਦੇ ਭੋਜਨ ਰਾਹੀਂ ਕਰਨਗੇ ਜਿਨ੍ਹਾਂ ਨੂੰ ਅੱਗ ਉੱਤੇ ਪਕਾਇਆ ਜਾਂਦਾ ਹੈ ਅਤੇ ਯਹੋਵਾਹ ਨੂੰ ਭੇਟ ਕੀਤਾ ਜਾਂਦਾ ਹੈ। ਇਹ ਲੇਵੀ ਦੇ ਪਰਿਵਾਰ-ਸਮੂਹ ਦੇ ਲੋਕਾਂ ਦਾ ਹਿੱਸਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਲੇਵੀ ਜਾਜਕਾਂ ਅਰਥਾਤ ਲੇਵੀ ਦੀ ਸਾਰੀ ਗੋਤ ਦਾ ਕੋਈ ਭਾਗ ਯਾ ਮਿਲਖ ਇਸਰਾਏਲ ਨਾਲ ਨਾ ਹੋਵੇਗੀ। ਓਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਓਹ ਦੀ ਮਿਲਖ ਖਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਵੀ ਜਾਜਕਾਂ ਸਗੋਂ ਲੇਵੀ ਦੇ ਸਾਰੇ ਗੋਤ ਦਾ ਇਸਰਾਏਲ ਦੇ ਨਾਲ ਕੋਈ ਭਾਗ ਜਾਂ ਵਿਰਾਸਤ ਨਾ ਹੋਵੇਗੀ। ਉਹ ਯਹੋਵਾਹ ਨੂੰ ਚੜ੍ਹਾਈਆਂ ਗਈਆਂ ਅੱਗ ਦੀਆਂ ਭੇਟਾਂ ਅਤੇ ਉਸ ਦੇ ਭਾਗ ਵਿੱਚੋਂ ਖਾਣਗੇ।