Deuteronomy 19:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਮਿਸਾਲ ਹੈ: ਕੋਈ ਬੰਦਾ ਜੰਗਲ ਵਿੱਚ ਲੱਕੜਾਂ ਨੂੰ ਕੱਟਣ ਲਈ ਕਿਸੇ ਹੋਰ ਬੰਦੇ ਨਾਲ ਜਾਂਦਾ ਹੈ, ਉਹ ਬੰਦਾ ਰੁੱਖ ਨੂੰ ਕੱਟਣ ਲਈ ਕੁਹਾੜੀ ਦਾ ਵਾਰ ਕਰਦਾ ਹੈ, ਪਰ ਕੁਹਾੜੀ ਦਾ ਫ਼ਲ੍ਹ ਹੱਥੇ ਨਾਲੋਂ ਵੱਖ ਹੋ ਜਾਂਦਾ ਹੈ। ਕੁਹਾੜੀ ਦਾ ਫ਼ਲ੍ਹ ਦੂਸਰੇ ਬੰਦੇ ਨੂੰ ਵੱਜ ਜਾਂਦਾ ਹੈ ਅਤੇ ਉਸ ਨੂੰ ਮਾਰ ਦਿੰਦਾ ਹੈ। ਉਹ ਬੰਦਾ ਜਿਸਨੇ ਕੁਹਾੜੀ ਉਗਰਾਹੀ ਸੀ ਸੁਰੱਖਿਆ ਲਈ ਉਨ੍ਹਾਂ ਤਿੰਨਾਂ ਸ਼ਹਿਰਾਂ ਵਿੱਚੋਂ ਕਿਸੇ ਵਿੱਚ ਭੱਜਕੇ ਜਾ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਬੰਨ੍ਹ ਵਿੱਚੋਂ ਲੱਕੜੀ ਵੱਢਣ ਜਾਵੇ ਅਤੇ ਜਦ ਉਸ ਦਾ ਹੱਥ ਰੁੱਖ ਦੇ ਵੱਢਣ ਲਈ ਕੁਹਾੜੀ ਦਾ ਇੱਕ ਟੱਕ ਮਾਰੇ ਅਤੇ ਫਲ ਦਸਤੇ ਤੋਂ ਘਸ ਕੇ ਨਿੱਕਲ ਜਾਵੇ ਅਤੇ ਉਸ ਦੇ ਗੁਆਂਢੀ ਉੱਤੇ ਇਉਂ ਪਵੇ ਕਿ ਉਹ ਮਰ ਜਾਵੇ ਤਾਂ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਇੱਕ ਨੂੰ ਨੱਠ ਜਾਵੇ ਅਤੇ ਜੀਉਂਦਾ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਜੰਗਲ ਵਿੱਚੋਂ ਲੱਕੜੀ ਵੱਢਣ ਲਈ ਜਾਵੇ ਅਤੇ ਜਦ ਉਹ ਹੱਥ ਵਿੱਚ ਕੁਹਾੜੀ ਫੜ੍ਹ ਕੇ ਰੁੱਖ ਨੂੰ ਵੱਢਣ ਲਈ ਟੱਕ ਮਾਰੇ ਅਤੇ ਕੁਹਾੜੀ ਦਾ ਫਲ ਦਸਤੇ ਵਿੱਚੋਂ ਨਿੱਕਲ ਕੇ ਉਸ ਦੇ ਗੁਆਂਢੀ ਨੂੰ ਅਜਿਹਾ ਵੱਜੇ ਕਿ ਉਹ ਮਰ ਜਾਵੇ, ਤਾਂ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਨੂੰ ਭੱਜ ਜਾਵੇ ਅਤੇ ਜੀਉਂਦਾ ਰਹੇ।