Deuteronomy 19:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਅਜਿਹਾ ਹੀ ਕਰੇਗਾ ਜੇ ਤੁਸੀਂ ਪੂਰੀ ਤਰ੍ਹਾਂ ਉਨ੍ਹਾਂ ਆਦੇਸ਼ਾਂ ਦੀ ਪਾਲਣਾ ਕਰੋਂਗੇ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ-ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰੋਂਗੇ ਅਤੇ ਹਮੇਸ਼ਾ ਉਸੇ ਤਰ੍ਹਾਂ ਜੀਵੋਂਗੇ ਜਿਸ ਤਰ੍ਹਾਂ ਉਹ ਚਾਹੁੰਦਾ ਹੈ। ਫ਼ੇਰ, ਜਦੋਂ ਯਹੋਵਾਹ ਤੁਹਾਡੀ ਧਰਤੀ ਨੂੰ ਵੱਡੇਰਾ ਕਰੇਗਾ, ਤਾ ਤੁਹਾਨੂੰ ਤਿੰਨ ਹੋਰ ਸੁਰੱਖਿਆ ਸ਼ਹਿਰਾਂ ਦੀ ਚੋਣ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਪਹਿਲੇ ਤਿੰਨਾ ਸ਼ਹਿਰਾਂ ਵਿੱਚ ਸ਼ਾਮਿਲ ਕਰ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੁਸੀਂ ਇਹ ਸਾਰਾ ਹੁਕਮਨਾਮਾ ਜਿਹੜਾ ਅੱਜ ਮੈਂ ਤੁਹਾਨੂੰ ਦਿੰਦਾ ਹਾਂ ਪੂਰਾ ਕਰਨ ਲਈ ਇਸ ਦੀ ਪਾਲਣਾ ਕਰੋ ਅਰਥਾਤ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦਿਆਂ ਰਾਹਾਂ ਉੱਤੇ ਸਦਾ ਤੀਕ ਚੱਲੋ ਤਾਂ ਮੈਂ ਤੁਹਾਨੂੰ ਤਿੰਨ ਸ਼ਹਿਰ ਹੋਰ ਇਨ੍ਹਾਂ ਤਿੰਨਾਂ ਦੇ ਨਾਲ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜੇਕਰ ਤੁਸੀਂ ਇਹ ਸਾਰਾ ਹੁਕਮਨਾਮਾ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਪੂਰਾ ਕਰਕੇ ਇਸ ਦੀ ਪਾਲਨਾ ਕਰੋ ਅਰਥਾਤ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਸਦਾ ਤੱਕ ਉਸ ਦੇ ਰਾਹਾਂ ਉੱਤੇ ਚੱਲੋ ਤਾਂ ਤੁਸੀਂ ਇਨ੍ਹਾਂ ਤਿੰਨ ਸ਼ਹਿਰਾਂ ਦੇ ਨਾਲ ਹੋਰ ਤਿੰਨ ਸ਼ਹਿਰਾਂ ਨੂੰ ਵੱਖਰਾ ਕਰ ਲਿਓ,