Deuteronomy 2:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੀਕ ਅਸੀਂ ਯਰਦਨ ਨਦੀ ਦੇ ਪਾਰ ਉਸ ਧਰਤੀ ਉੱਤੇ ਨਹੀਂ ਚੱਲੇ ਜਾਂਦੇ, ਜਿਹੜੀ ਯਹੋਵਾਹ, ਸਾਡਾ ਪਰਮੇਸ਼ੁਰ, ਸਾਨੂੰ ਦੇ ਰਿਹਾ ਹੈ, ਸਾਨੂੰ ਆਪਣੀ ਧਰਤੀ ਤੋਂ ਲੰਘ ਲੈਣ ਦਿਉ। ਹੋਰਨਾਂ ਲੋਕਾਂ ਨੇ ਸਾਨੂੰ ਆਪਣੀ ਧਰਤੀ ਵਿੱਚੋਂ ਲੰਘਣ ਦਿੱਤਾ ਹੈ-ਏਸਾਓ ਦੇ ਲੋਕਾਂ ਨੇ ਜਿਹੜੇ ਸੇਈਰ ਵਿੱਚ ਰਹਿੰਦੇ ਹਨ ਅਤੇ ਆਰ ਵਿੱਚ ਰਹਿਣ ਵਾਲੇ ਮੋਆਬੀ ਲੋਕਾਂ ਨੇ।’
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਏਸਾਵੀਆਂ ਨੇ ਜਿਹੜੇ ਸੇਈਰ ਵਿੱਚ ਵੱਸਦੇ ਸਨ ਅਤੇ ਮੋਆਬੀਆਂ ਨੇ ਜਿਹੜੇ ਆਰ ਵਿੱਚ ਵੱਸਦੇ ਸਨ ਮੇਰੇ ਨਾਲ ਕੀਤਾ, ਜਦ ਤੀਕ ਮੈਂ ਯਰਦਨ ਦੇ ਪਾਰ ਉਸ ਧਰਤੀ ਵਿੱਚ ਨਾ ਲੰਘਿਆ ਜਿਹੜੀ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਸੇਈਰ ਦੇ ਵਾਸੀ ਏਸਾਵੀਆਂ ਨੇ ਅਤੇ ਆਰ ਦੇ ਵਾਸੀ ਮੋਆਬੀਆਂ ਨੇ ਮੇਰੇ ਨਾਲ ਕੀਤਾ, ਤੂੰ ਵੀ ਉਸੇ ਤਰ੍ਹਾਂ ਹੀ ਕਰ ਜਦ ਤੱਕ ਮੈਂ ਯਰਦਨ ਦੇ ਪਾਰ ਉਸ ਦੇਸ਼ ਵਿੱਚ ਨਾ ਪਹੁੰਚ ਜਾਂਵਾਂ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।”