Deuteronomy 2:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਅਰਨੋਨ ਵਾਦੀ ਦੇ ਕੰਢੇ ਅਰੋਏਰ ਸ਼ਹਿਰ ਨੂੰ ਅਤੇ ਅਰਨੋਨ ਵਾਦੀ ਅਤੇ ਗਿਲਆਦ ਦੇ ਵਿੱਚਕਾਰਲੇ ਬਾਕੀ ਸ਼ਹਿਰਾਂ ਨੂੰ ਹਰਾਇਆ। ਕੋਈ ਅਜਿਹਾ ਸ਼ਹਿਰ ਨਹੀਂ ਸੀ ਜਿਸ ਉੱਤੇ ਅਸੀਂ ਕਬਜ਼ਾ ਨਾ ਕਰ ਸੱਕੇ ਹੋਈਏ। ਯਹੋਵਾਹ ਸਾਡੇ ਪਰਮੇਸ਼ੁਰ ਨੇ ਉਨ੍ਹਾਂ ਸਾਰਿਆਂ ਨੂੰ ਸਾਨੂੰ ਦੇ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰੋਏਰ ਤੋਂ ਜਿਹੜਾ ਅਰਨੋਨ ਨਾਲੇ ਦੇ ਬੰਨ੍ਹੇ ਉੱਤੇ ਹੈ ਅਤੇ ਉਸ ਸ਼ਹਿਰ ਤੋਂ ਜਿਹੜਾ ਨਾਲੇ ਦੇ ਕੋਲ ਹੈ ਗਿਲਆਦ ਤੀਕ ਕੋਈ ਨਗਰ ਅਜਿਹਾ ਨਹੀਂ ਸੀ ਜਿਹੜਾ ਸਾਡੇ ਲਈ ਬਹੁਤ ਉੱਚਾ ਸੀ। ਯਹੋਵਾਹ ਸਾਡੇ ਪਰਮੇਸ਼ੁਰ ਨੇ ਸਭ ਕੁਝ ਸਾਡੇ ਅਧੀਨ ਕਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰੋਏਰ ਤੋਂ ਜਿਹੜਾ ਅਰਨੋਨ ਦੇ ਨਾਲੇ ਦੀ ਹੱਦ ਉੱਤੇ ਹੈ ਅਤੇ ਉਸ ਸ਼ਹਿਰ ਤੋਂ ਜਿਹੜਾ ਨਾਲੇ ਦੇ ਕੋਲ ਹੈ, ਗਿਲਆਦ ਤੱਕ ਕੋਈ ਨਗਰ ਅਜਿਹਾ ਨਹੀਂ ਸੀ, ਜਿਹੜਾ ਸਾਡੇ ਸਾਹਮਣੇ ਠਹਿਰ ਸਕਦਾ ਸੀ। ਯਹੋਵਾਹ ਸਾਡੇ ਪਰਮੇਸ਼ੁਰ ਨੇ ਸਭ ਕੁਝ ਸਾਡੇ ਅਧੀਨ ਕਰ ਦਿੱਤਾ।