Deuteronomy 2:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸੇ ਲਈ ਅਸੀਂ, ਸਾਡੇ ਰਿਸ਼ਤੇਦਾਰਾਂ, ਏਸਾਓ ਦੇ ਉੱਤਰਾਧਿਕਾਰੀਆਂ ਕੋਲੋਂ ਦੀ ਹੋਕੇ ਲੰਘੇ, ਜੋ ਕਿ ਸੇਈਰ ਵਿੱਚ ਰਹਿੰਦੇ ਹਨ। ਅਸੀਂ ਉਹ ਸੜਕ ਛੱਡ ਦਿੱਤੀ ਜਿਹੜੀ ਯਰਦਨ ਵਾਦੀ ਰਾਹੀਂ ਏਲਥ ਅਤੇ ਅਸਯੋਨ-ਗਬਰ ਦੇ ਸ਼ਹਿਰਾਂ ਨੂੰ ਜਾਂਦੀ ਹੈ ਅਤੇ ਉਸ ਸੜਕ ਵੱਲ ਮੁੜ ਪਏ ਜਿਹੜੀ ਮੋਆਬ ਦੇ ਮਾਰੂਥਲ ਵੱਲ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਅਸੀਂ ਆਪਣੇ ਏਸਾਵੀਆਂ ਭਰਾਵਾਂ ਦੇ ਕੋਲੋਂ ਦੀ ਜਿਹੜੇ ਸੇਈਰ ਵਿੱਚ ਵੱਸਦੇ ਸਨ ਅਰਾਬਾਹ ਤੋਂ ਲੰਘੇ। ਫੇਰ ਅਸੀਂ ਮੁੜ ਕੇ ਮੋਆਬ ਦੀ ਉਜਾੜ ਥਾਣੀ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਸੀਂ ਆਪਣੇ ਏਸਾਵੀਆਂ ਭਰਾਵਾਂ ਦੇ ਕੋਲੋਂ ਦੀ ਜਿਹੜੇ ਸੇਈਰ ਵਿੱਚ ਵੱਸਦੇ ਸਨ, ਅਰਾਬਾਹ ਦੇ ਰਾਹ ਤੋਂ ਹੁੰਦੇ ਹੋਏ ਏਲਥ ਅਤੇ ਅਸਯੋਨ-ਗਬਰ ਤੋਂ ਲੰਘੇ। ਫੇਰ ਅਸੀਂ ਮੁੜ ਕੇ ਮੋਆਬ ਦੀ ਉਜਾੜ ਵਿੱਚੋਂ ਹੋ ਕੇ ਗਏ।