Deuteronomy 21:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਉਹ ਕੱਪੜੇ ਉਤਾਰ ਦੇਣੇ ਚਾਹੀਦੇ ਹਨ ਜਿਹੜੇ ਉਸ ਨੇ ਪਹਿਨੇ ਹੋਏ ਸਨ ਅਤੇ ਇਹ ਦਰਸ਼ਾਉਂਦੇ ਸਨ ਕਿ ਉਸ ਨੂੰ ਜੰਗ ਵਿੱਚ ਫ਼ੜਿਆ ਗਿਆ ਸੀ। ਉਸ ਨੂੰ ਤੁਹਾਡੇ ਘਰ ਵਿੱਚ ਠਹਿਰਨਾ ਚਾਹੀਦਾ ਹੈ ਅਤੇ ਆਪਣੇ ਪਿਤਾ ਅਤੇ ਆਪਣੀ ਮਾਤਾ ਲਈ ਸੋਗ ਮਨਾਉਣਾ ਚਾਹੀਦਾ ਹੈ। ਇਸਤੋਂ ਮਗਰੋਂ ਤੁਸੀਂ ਉਸ ਕੋਲ ਜਾ ਸੱਕਦੇ ਹੋ ਅਤੇ ਉਸ ਦੇ ਪਤੀ ਬਣ ਸੱਕਦੇ ਹੋ। ਉਹ ਤੁਹਾਡੀ ਪਤਨੀ ਬਣ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਬੰਧੂਆ ਵਾਲੇ ਲੀੜੇ ਲਾਹ ਸੁੱਟੇ ਅਤੇ ਤੇਰੇ ਘਰ ਵਿੱਚ ਰਹਿ ਕੇ ਆਪਣੇ ਮਾਤਾ ਪਿਤਾ ਲਈ ਇੱਕ ਮਹੀਨਾ ਸੋਗ ਕਰੇ। ਏਸ ਦੇ ਮੰਗਰੋਂ ਤੂੰ ਉਸ ਦੇ ਕੋਲ ਅੰਦਰ ਜਾਵੀਂ। ਤੂੰ ਉਸ ਦਾ ਮਾਲਕ ਅਤੇ ਉਹ ਤੇਰੀ ਤੀਵੀਂ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਆਪਣੇ ਬੰਦੀਆਂ ਵਾਲੇ ਕੱਪੜੇ ਲਾਹ ਦੇਵੇ ਅਤੇ ਤੇਰੇ ਘਰ ਵਿੱਚ ਰਹਿ ਕੇ ਆਪਣੇ ਮਾਤਾ-ਪਿਤਾ ਲਈ ਇੱਕ ਮਹੀਨਾ ਸੋਗ ਕਰਦੀ ਰਹੇ, ਇਸ ਤੋਂ ਬਾਅਦ ਤੂੰ ਉਸ ਦੇ ਕੋਲ ਜਾਵੀਂ, ਅਤੇ ਤੂੰ ਉਸ ਦਾ ਪਤੀ ਅਤੇ ਉਹ ਤੇਰੀ ਪਤਨੀ ਬਣੇ।