Deuteronomy 21:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਉਸ ਕੋਲੋਂ ਪ੍ਰਸੰਨ ਨਾ ਹੋਵੋ ਤੁਸੀਂ ਉਸ ਨੂੰ ਤਲਾਕ ਦੇ ਦਿਉ ਅਤੇ ਉਸ ਨੂੰ ਆਜ਼ਾਦ ਕਰ ਦਿਉਂਗੇ। ਤੁਹਾਨੂੰ ਉਸ ਨੂੰ ਵੇਚਣਾ ਨਹੀਂ ਚਾਹੀਦਾ ਅਤੇ ਉਸ ਨਾਲ ਇੱਕ ਗੁਲਾਮ ਵਰਗਾ ਸਲੂਕ ਨਹੀਂ ਕਰਨਾ ਚਾਹੀਦਾ। ਕਿਉਂ ਕਿ ਤੁਸੀਂ ਉਸ ਦੀ ਪੱਤ ਲੈ ਲਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਜੇ ਤੂੰ ਉਸ ਦੇ ਨਾਲ ਖੁਸ਼ ਨਾ ਹੋਵੇ ਤਾਂ ਤੂੰ ਉਸ ਨੂੰ ਜਿੱਥੇ ਉਹ ਚਾਹੇ ਜਾਣ ਦੇਵੀਂ ਪਰ ਉਸ ਨੂੰ ਚਾਂਦੀ ਲੈ ਕੇ ਕਦਾਚਿਤ ਨਾ ਵੇਚੀਂ ਅਤੇ ਨਾ ਉਹ ਦੇ ਨਾਲ ਗੋੱਲੀਆਂ ਵਾਲਾ ਵਰਤਾਉ ਕਰੀਂ ਕਿਉਂ ਜੋ ਤੂੰ ਉਸ ਦੀ ਪਤ ਲੈ ਲਈ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਜੇਕਰ ਤੂੰ ਉਸ ਦੇ ਨਾਲ ਖੁਸ਼ ਨਾ ਹੋਵੇਂ, ਤਾਂ ਤੂੰ ਉਸ ਨੂੰ ਜਿੱਥੇ ਉਹ ਚਾਹੇ ਜਾਣ ਦੇਵੀਂ ਪਰ ਉਸ ਨੂੰ ਚਾਂਦੀ ਲੈ ਕੇ ਕਦੀ ਨਾ ਵੇਚੀਂ ਅਤੇ ਨਾ ਉਸ ਦੇ ਨਾਲ ਦਾਸੀਆਂ ਵਾਲਾ ਵਰਤਾਉ ਕਰੀਂ, ਕਿਉਂ ਜੋ ਤੂੰ ਉਸ ਦੀ ਪਤ ਲੈ ਲਈ ਹੈ।