Deuteronomy 21:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਉਹ ਲਾਸ਼ ਸਾਰੀ ਰਾਤ ਰੁੱਖ ਉੱਤੇ ਟੰਗੀ ਨਹੀਂ ਰਹਿਣ ਦੇਣੀ ਚਾਹੀਦੀ। ਤੁਹਾਨੂੰ ਉਸ ਨੂੰ ਉਸੇ ਦਿਨ ਦਫ਼ਨਾ ਦੇਣਾ ਚਾਹੀਦਾ। ਕਿਉਂਕਿ ਜਿਹੜਾ ਆਦਮੀ ਰੁੱਖ ਉੱਤੇ ਲਟਕਾਇਆ ਗਿਆ ਪਰਮੇਸ਼ੁਰ ਦੁਆਰਾ ਸਰਾਪਿਆ ਗਿਆ ਹੋਇਆ ਅਤੇ ਤੁਹਾਨੂੰ ਉਸ ਧਰਤੀ ਨੂੰ ਪਲੀਤ ਨਹੀਂ ਕਰਨਾ ਚਾਹੀਦਾ ਜਿਹੜੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਸੀਂ ਸਾਰੀ ਰਾਤ ਉਸ ਦੀ ਲੋਥ ਰੁੱਖ ਉੱਤੇ ਟੰਗੀ ਹੋਈ ਨਾ ਰਹਿਣ ਦਿਓ ਪਰ ਤੁਸੀਂ ਉਹ ਨੂੰ ਉਸੇ ਦਿਨ ਦੱਬ ਦਿਓ ਕਿਉਂ ਜੋ ਜਿਹੜਾ ਟੰਗਿਆ ਜਾਵੇ ਉਹ ਪਰਮੇਸ਼ੁਰ ਦਾ ਸਰਾਪੀ ਹੈ। ਤੁਸੀਂ ਆਪਣੀ ਜ਼ਮੀਨ ਨੂੰ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਵਿੱਚ ਦੇਣ ਵਾਲਾ ਹੈ ਭ੍ਰਿਸ਼ਟ ਨਾ ਕਰੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੁਸੀਂ ਸਾਰੀ ਰਾਤ ਉਸ ਦੀ ਲਾਸ਼ ਨੂੰ ਰੁੱਖ ਉੱਤੇ ਟੰਗੀ ਹੋਈ ਨਾ ਰਹਿਣ ਦਿਓ, ਪਰ ਤੁਸੀਂ ਉਹ ਨੂੰ ਉਸੇ ਦਿਨ ਦੱਬ ਦਿਓ, ਕਿਉਂਕਿ ਜਿਹੜਾ ਰੁੱਖ ਉੱਤੇ ਟੰਗਿਆ ਜਾਵੇ, ਉਹ ਪਰਮੇਸ਼ੁਰ ਦੇ ਵੱਲੋਂ ਸਰਾਪੀ ਹੈ। ਤੁਸੀਂ ਉਸ ਦੇਸ਼ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦੇਣ ਵਾਲਾ ਹੈ, ਭਰਿਸ਼ਟ ਨਾ ਕਰਿਓ।