Deuteronomy 22:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਉਸ ਉੱਤੇ 40 ਚਾਂਦੀ ਦੇ ਸਿੱਕੇ ਜ਼ੁਰਮਾਨਾ ਕਰਨਾ ਚਾਹੀਦਾ ਅਤੇ ਇਹ ਪੈਸਾ ਕੁੜੀ ਦੇ ਪਿਉ ਨੂੰ ਦੇਣਾ ਚਾਹੀਦਾ ਹੈ। ਕਿਉਂਕਿ ਉਸ ਨੇ ਇਸਰਾਏਲ ਦੀ ਕੁਆਰੀ ਕੁੜੀ ਦਾ ਨਾਮ ਖਰਾਬ ਕੀਤਾ ਹੈ। ਉਸ ਨੂੰ ਚਾਹੀਦਾ ਹੈ ਕਿ ਉਹ ਉਸ ਆਦਮੀ ਦੀ ਪਤਨੀ ਬਣੀ ਰਹੇ ਅਤੇ ਉਹ ਉਸ ਨੂੰ ਆਪਣੀ ਸਾਰੀ ਉਮਰ ਤਲਾਕ ਨਹੀਂ ਦੇ ਸੱਕੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਉਸ ਉੱਤੇ ਇੱਕ ਸੌ ਰੁਪਏ ਚਾਂਦੀ ਦਾ ਜ਼ਰਮਾਨਾ ਲਾਉਣ ਅਤੇ ਓਹ ਉਸ ਛੋਕਰੀ ਦੇ ਪਿਉ ਨੂੰ ਦੇ ਦੇਣ ਕਿਉਂ ਜੋ ਉਸ ਨੇ ਇਸਰਾਏਲ ਦੀ ਇੱਕ ਕੁਆਰੀ ਉੱਤੇ ਬਦਨਾਮੀ ਲਾਈ ਅਤੇ ਉਹ ਉਸ ਦੀ ਤੀਵੀਂ ਬਣੀ ਰਹੇ। ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸੱਕੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਉੱਤੇ ਸੌ ਸ਼ਕੇਲ ਚਾਂਦੀ ਦਾ ਜੁਰਮਾਨਾ ਲਾਉਣ ਅਤੇ ਉਹ ਉਸ ਕੁੜੀ ਦੇ ਪਿਤਾ ਨੂੰ ਦੇ ਦੇਣ, ਕਿਉਂ ਜੋ ਉਸ ਨੇ ਇਸਰਾਏਲ ਦੀ ਇੱਕ ਕੁਆਰੀ ਦੀ ਬਦਨਾਮੀ ਕੀਤੀ ਹੈ, ਅਤੇ ਉਹ ਉਸ ਦੀ ਪਤਨੀ ਬਣੀ ਰਹੇ। ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸਕੇਗਾ।