Deuteronomy 22:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਕਸਬੇ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਕੁੜੀ ਨੂੰ ਉਸ ਦੇ ਮਾਪਿਆਂ ਦੇ ਘਰ ਦੇ ਦਰਵਾਜ਼ੇ ਉੱਤੇ ਲੈ ਆਉਣ। ਫ਼ੇਰ ਕਸਬੇ ਦੇ ਆਦਮੀਆਂ ਨੂੰ ਚਾਹੀਦਾ ਹੈ ਕਿ ਉਹ ਉਸ ਨੂੰ ਪੱਥਰ ਮਾਰਕੇ ਮਾਰ ਦੇਣ। ਕਿਉਂਕਿ ਉਸ ਨੇ ਇਸਰਾਏਲ ਵਿੱਚ ਬੜੀ ਸ਼ਰਮਸਾਰੀ ਵਾਲ ਗੱਲ ਕੀਤੀ ਹੈ। ਉਸ ਨੇ ਆਪਣੇ ਪਿਤਾ ਦੇ ਘਰ ਇੱਕ ਵੇਸਵਾ ਵਾਲਾ ਕੰਮ ਕੀਤਾ ਹੈ। ਤੁਹਾਨੂੰ ਚਾਹੀਦਾ ਹੈ ਕਿ ਆਪਣੇ ਲੋਕਾਂ ਵਿੱਚੋਂ ਇਸ ਬਦੀ ਨੂੰ ਦੂਰ ਕਰ ਦੇਵੋ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਉਸ ਛੋਕਰੀ ਨੂੰ ਉਸ ਦੇ ਪਿਉ ਦੇ ਘਰ ਦੇ ਦਰਵੱਜੇ ਉੱਤੇ ਲੈ ਜਾਣ ਅਤੇ ਉਸ ਦੇ ਸ਼ਹਿਰ ਦੇ ਮਨੁੱਖ ਉਸ ਨੂੰ ਵੱਟੇ ਮਾਰ ਕੇ ਮਾਰ ਸੁੱਟਣ ਕਿਉਂ ਜੋ ਉਸ ਨੇ ਇਸਰਾਏਲ ਵਿੱਚ ਮੂਰਖਤਾਈ ਕੀਤੀ ਜਦ ਉਸ ਨੇ ਆਪਣੇ ਪਿਉ ਦੇ ਘਰ ਵਿੱਚ ਜ਼ਨਾਹ ਕੀਤਾ। ਇਉਂ ਤੁਸੀਂ ਏਹ ਬੁਰਿਆਈ ਆਪਣੇ ਵਿੱਚੋਂ ਕੱਢ ਦਿਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਉਸ ਕੁੜੀ ਨੂੰ ਉਸ ਦੇ ਪਿਤਾ ਦੇ ਘਰ ਦੇ ਦਰਵਾਜ਼ੇ ਉੱਤੇ ਲੈ ਜਾਣ ਅਤੇ ਉਸ ਦੇ ਸ਼ਹਿਰ ਦੇ ਪੁਰਖ ਉਸ ਨੂੰ ਪੱਥਰ ਮਾਰ-ਮਾਰ ਕੇ ਮਾਰ ਸੁੱਟਣ ਕਿਉਂ ਜੋ ਉਸ ਨੇ ਆਪਣੇ ਪਿਤਾ ਦੇ ਘਰ ਵਿੱਚ ਵਿਭਚਾਰ ਕਰਕੇ ਇਸਰਾਏਲ ਵਿੱਚ ਅਜਿਹਾ ਸ਼ਰਮਿੰਦਗੀ ਦਾ ਕੰਮ ਕੀਤਾ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ।