Deuteronomy 22:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਤੁਹਾਨੂੰ ਚਾਹੀਦਾ ਹੈ ਕਿ ਦੋਹਾਂ ਨੂੰ ਸ਼ਹਿਰ ਦੇ ਦਰਵਾਜ਼ੇ ਨੇੜੇ ਜਨਤਕ ਥਾਂ ਉੱਤੇ ਲੈ ਆਉ ਅਤੇ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿਉ। ਤੁਹਾਨੂੰ ਆਦਮੀ ਨੂੰ ਮਾਰਨਾ ਚਾਹੀਦਾ ਹੈ ਕਿਉਂਕਿ ਉਸ ਨੇ ਕਿਸੇ ਹੋਰ ਦੀ ਪਤਨੀ ਨਾਲ ਜਿਨਸੀ ਪਾਪ ਕੀਤਾ। ਅਤੇ ਤੁਹਾਨੂੰ ਉਸ ਕੁੜੀ ਨੂੰ ਮਾਰ ਦੇਣਾ ਚਾਹੀਦਾ ਹੈ ਕਿਉਂਕਿ ਉਸ ਨੇ ਸ਼ਹਿਰ ਵਿੱਚ ਹੁੰਦਿਆ ਸਹਾਇਤਾ ਲਈ ਪੁਕਾਰ ਨਹੀਂ ਕੀਤੀ। ਤੁਹਾਨੂੰ ਆਪਣੇ ਲੋਕਾਂ ਵਿੱਚੋਂ ਇਸ ਬਦੀ ਨੂੰ ਦੂਰ ਕਰ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਸੀਂ ਉਨ੍ਹਾਂ ਦੋਹਾਂ ਨੂੰ ਉਸ ਸ਼ਹਿਰ ਦੇ ਫਾਟਕ ਕੋਲ ਲੈ ਜਾਓ ਅਤੇ ਉਨ੍ਹਾਂ ਨੂੰ ਵੱਟਿਆਂ ਨਾਲ ਅਜਿਹਾ ਮਾਰੋ ਕਿ ਓਹ ਮਰ ਜਾਣ ਉਸ ਛੋਕਰੀ ਨੂੰ ਏਸ ਕਾਰਨ ਇਹ ਸ਼ਹਿਰ ਵਿੱਚ ਹੁੰਦਿਆ ਤੇ ਉਸ ਚੀਕਾਂ ਨਹੀਂ ਮਾਰੀਆਂ ਅਤੇ ਉਸ ਮਨੁੱਖ ਨੂੰ ਇਸ ਕਾਰਨ ਕਿ ਉਸ ਨੇ ਆਪਣੇ ਗੁਆਂਢੀ ਦੀ ਤੀਵੀਂ ਦੀ ਬੇਪਤੀ ਕੀਤੀ। ਇਉਂ ਤੁਸੀਂ ਏਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦਿਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੁਸੀਂ ਉਨ੍ਹਾਂ ਦੋਹਾਂ ਨੂੰ ਉਸ ਸ਼ਹਿਰ ਦੇ ਫਾਟਕ ਕੋਲ ਲੈ ਜਾ ਕੇ ਉਨ੍ਹਾਂ ਨੂੰ ਪੱਥਰਾਂ ਨਾਲ ਅਜਿਹਾ ਮਾਰਿਓ ਕਿ ਉਹ ਮਰ ਜਾਣ, ਉਸ ਕੁੜੀ ਨੂੰ ਤਾਂ ਇਸ ਕਾਰਨ ਕਿ ਸ਼ਹਿਰ ਵਿੱਚ ਹੁੰਦੇ ਹੋਏ ਵੀ ਉਸ ਨੇ ਚੀਕਾਂ ਨਹੀਂ ਮਾਰੀਆਂ ਅਤੇ ਉਸ ਪੁਰਖ ਨੂੰ ਇਸ ਕਾਰਨ ਕਿ ਉਸ ਨੇ ਆਪਣੇ ਗੁਆਂਢੀ ਦੀ ਪਤਨੀ ਦੀ ਬੇਪਤੀ ਕੀਤੀ ਹੈ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ।