Deuteronomy 23:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਰਦ ਜਾਂ ਔਰਤ ਵੇਸਵਾ ਦੇ ਕਮਾਏ ਹੋਏ ਧੰਨ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ ਦੇ ਖਾਸ ਸਥਾਨ ਉੱਤੇ ਨਹੀਂ ਲਿਆਉਣਾ ਚਾਹੀਦਾ। ਕੋਈ ਬੰਦਾ ਉਸ ਧੰਨ ਨੂੰ ਉਨ੍ਹਾਂ ਚੀਜ਼ਾਂ ਲਈ ਨਹੀਂ ਵਰਤ ਸੱਕਦਾ ਜਿਹੜੀਆਂ ਉਸ ਨੇ ਯਹੋਵਾਹ ਨੂੰ ਦੇਣ ਦਾ ਇਕਰਾਰ ਕੀਤਾ ਸੀ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਜਿਨਸੀ ਪਾਪ ਲਈ ਆਪਣੇ ਜਿਸਮਾ ਦਾ ਵਪਾਰ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਕੰਜਰੀ ਦੀ ਖਰਚੀ ਅਤੇ ਕੁੱਤੇ ਦੀ ਕਮਾਈ ਕਿਸੇ ਸੁੱਖਨਾ ਲਈ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਵਿੱਚ ਨਾ ਲੈ ਜਾਵੀਂ ਕਿਉਂ ਜੋ ਏਹ ਦੋਵੇਂ ਯਹੋਵਾਹ ਤੇਰੇ ਪਰਮੇਸ਼ੁਰ ਲਈ ਇੱਕੋ ਜਿਹੇ ਘਿਣਾਉਣੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਵੇਸਵਾ ਦਾ ਭਾੜਾ ਅਤੇ ਪੁਰਖਗਾਮੀ ਦੀ ਕਮਾਈ ਕਿਸੇ ਸੁੱਖਣਾ ਨੂੰ ਪੂਰਾ ਕਰਨ ਲਈ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਵਿੱਚ ਨਾ ਲਿਆਵੀਂ, ਕਿਉਂ ਜੋ ਇਹ ਦੋਵੇਂ ਯਹੋਵਾਹ ਤੇਰੇ ਪਰਮੇਸ਼ੁਰ ਲਈ ਇੱਕੋ ਜਿਹੇ ਘਿਣਾਉਣੇ ਹਨ।