Deuteronomy 23:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਅੰਮੋਨੀਆਂ ਅਤੇ ਮੋਆਬੀਆਂ ਨੇ ਤੁਹਾਡੀ ਉਸ ਯਾਤਰਾ ਵੇਲੇ ਜਦੋਂ ਤੁਸੀਂ ਮਿਸਰ ਤੋਂ ਆਏ ਸੀ ਤੁਹਾਨੂੰ ਰੋਟੀ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਬਿਲਆਮ ਨੂੰ ਪੈਸੇ ਦੇਕੇ ਤੁਹਾਨੂੰ ਸਰਾਪ ਦੇਣ ਦੀ ਕੋਸ਼ਿਸ਼ ਕੀਤੀ ਸੀ। (ਬਿਲਆਮ ਮਸੋਪੋਤਾਮੀਆਂ ਦੇ ਫ਼ਤੋਰ ਸ਼ਹਿਰ ਤੋਂ ਬਓਰ ਦਾ ਪੁੱਤਰ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਏਸ ਗੱਲ ਦਾ ਕਾਰਨ ਏਹ ਹੈ ਕਿ ਜਦ ਤੁਸੀਂ ਮਿਸਰ ਵਿੱਚੋਂ ਨਿੱਕਲੇ ਸਾਓ ਤਾਂ ਓਹ ਰੋਟੀ ਪਾਣੀ ਲੈ ਕੇ ਰਾਹ ਉੱਤੇ ਤੁਹਾਡੇ ਅਗਲਵਾਂਢੀ ਨਾ ਨਿੱਕਲੇ ਸਗੋਂ ਤੁਹਾਡੇ ਵਿਰੁੱਧ ਉਨ੍ਹਾਂ ਨੇ ਬਓਰ ਦੇ ਪੁੱਤ੍ਰ ਬਿਲਆਮ ਨੂੰ ਭਾੜੇ ਉੱਤੇ ਮਸੋਪੋਤਾਮੀਆਂ ਦੇ ਫਤੋਂਰ ਵਿਚੋਂ ਸੱਦਿਆ ਕੇ ਓਹ ਤੁਹਾਨੂੰ ਸਰਾਪ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦਾ ਕਾਰਨ ਇਹ ਹੈ ਕਿ ਜਦ ਤੁਸੀਂ ਮਿਸਰ ਵਿੱਚੋਂ ਨਿੱਕਲੇ ਸੀ ਤਦ ਉਹ ਰੋਟੀ ਪਾਣੀ ਲੈ ਕੇ ਰਾਹ ਵਿੱਚ ਤੁਹਾਨੂੰ ਮਿਲਣ ਲਈ ਨਹੀਂ ਨਿੱਕਲੇ, ਸਗੋਂ ਉਨ੍ਹਾਂ ਨੇ ਤੁਹਾਡੇ ਵਿਰੁੱਧ ਬਓਰ ਦੇ ਪੁੱਤਰ ਬਿਲਆਮ ਨੂੰ ਭਾੜੇ ਉੱਤੇ ਮਸੋਪੋਤਾਮੀਆ ਦੇ ਪਥੋਰ ਵਿੱਚੋਂ ਸੱਦਿਆ, ਤਾਂ ਜੋ ਉਹ ਤੁਹਾਨੂੰ ਸਰਾਪ ਦੇਵੇ।