Deuteronomy 24:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੋ ਸੱਕਦਾ ਹੈ ਕੋਈ ਬੰਦਾ ਕਿਸੇ ਔਰਤ ਨਾਲ ਸ਼ਾਦੀ ਕਰੇ ਅਤੇ ਬਾਦ ਵਿੱਚ ਉਸ ਨੂੰ ਉਸ ਦੇ ਬਾਰੇ ਕਿਸੇ ਅਜਿਹੀ ਗੁਪਤ ਗੱਲ ਦਾ ਪਤਾ ਲੱਗੇ ਜਿਸ ਨੂੰ ਉਹ ਪਸੰਦ ਨਹੀਂ ਕਰਦਾ। ਜੇ ਉਹ ਬੰਦਾ ਉਸ ਨਾਲ ਪ੍ਰਸੰਨ ਨਹੀਂ ਹੈ ਤਾਂ ਉਸ ਨੂੰ ਤਲਾਕ ਦੇ ਕਾਗਜ਼ ਤਿਆਰ ਕਰਕੇ ਉਸ ਨੂੰ ਦੇਣੇ ਚਾਹੀਦੇ ਹਨ। ਫ਼ੇਰ ਉਸ ਨੂੰ ਆਪਣੇ ਘਰ ਤੋਂ ਬਾਹਰ ਭੇਜ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਕੋਈ ਮਨੁੱਖ ਤੀਵੀਂ ਲੈ ਕੇ ਵਿਆਹੇ ਅਤੇ ਐਉਂ ਹੋਵੇ ਕਿ ਓਹ ਉਸ ਦੀ ਨਿਗਾਹ ਵਿੱਚ ਦਯਾ ਦੀ ਭਾਗੀ ਨਾ ਹੋਵੇ ਏਸ ਲਈ ਭਈ ਓਸ ਨੇ ਉਸ ਦੇ ਵਿੱਚ ਕੋਈ ਬੇਸ਼ਰਮੀ ਦੀ ਗੱਲ ਵੇਖੀ ਤਾਂ ਓਹ ਤਿਆਗ ਪੱਤਰ ਲਿਖ ਕੇ ਓਹ ਦੇ ਹੱਥ ਦੇ ਦੇਵੇ, ਇਉਂ ਓਹ ਉਹ ਨੂੰ ਆਪਣੇ ਘਰੋਂ ਕੱਢ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਕੋਈ ਪੁਰਖ ਕਿਸੇ ਇਸਤਰੀ ਨਾਲ ਵਿਆਹ ਕਰ ਲਵੇ ਅਤੇ ਬਾਅਦ ਵਿੱਚ ਉਹ ਉਸ ਤੋਂ ਪ੍ਰਸੰਨ ਨਾ ਹੋਵੇ ਕਿਉਂ ਜੋ ਉਹ ਨੇ ਉਸ ਵਿੱਚ ਬੇਸ਼ਰਮੀ ਦੀ ਕੋਈ ਗੱਲ ਵੇਖੀ ਤਾਂ ਉਹ ਉਸ ਨੂੰ ਤਿਆਗ ਪੱਤਰ ਲਿਖ ਕੇ ਉਸ ਦੇ ਹੱਥ ਦੇ ਦੇਵੇ ਅਤੇ ਉਸ ਨੂੰ ਆਪਣੇ ਘਰੋਂ ਕੱਢ ਦੇਵੇ।