Deuteronomy 24:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੋ ਸੱਕਦਾ ਹੈ ਤੁਸੀਂ ਆਪਣੇ ਖੇਤ ਦੀ ਫ਼ਸਲ ਇਕੱਠੀ ਕਰ ਰਹੇ ਹੋਵੋ ਅਤੇ ਤੁਸੀਂ ਭੁੱਲ ਭੁਲੇਖੇ ਉੱਥੇ ਕੁਝ ਅਨਾਜ ਛੱਡ ਆਵੋ। ਤੁਹਾਨੂੰ ਇਸ ਨੂੰ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ। ਇਹ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹੋਵੇਗਾ। ਜੇ ਤੁਸੀਂ ਉਨ੍ਹਾਂ ਲਈ ਕੁਝ ਅਨਾਜ ਛੱਡ ਦਿਉਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਰ ਕੰਮ ਵਿੱਚ ਤੁਹਾਨੂੰ ਬਰਕਤ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੂੰ ਆਪਣੀ ਪੈਲੀ ਵਿੱਚੋਂ ਫ਼ਸਲ ਵੱਢੇ ਅਤੇ ਤੂੰ ਕੋਈ ਉੱਥੇ ਲਾਂਗਾ ਭੁੱਲ ਜਾਵੇ ਤਾਂ ਤੂੰ ਉਸ ਦੇ ਲੈਣ ਨੂੰ ਨਾ ਮੁੜੀਂ। ਉਹ ਪਰਦੇਸੀ, ਯਤੀਮ ਅਤੇ ਵਿਧਵਾ ਲਈ ਹੋਵੇਗਾ ਤਾਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਹੱਥ ਦੇ ਸਾਰੇ ਕੰਮਾਂ ਵਿੱਚ ਤੈਨੂੰ ਬਰਕਤ ਦੇਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੂੰ ਆਪਣੀ ਪੈਲੀ ਵਿੱਚੋਂ ਫ਼ਸਲ ਵੱਢੇ ਅਤੇ ਇੱਕ ਪੂਲਾ ਉੱਥੇ ਹੀ ਭੁੱਲ ਜਾਵੇਂ, ਤਾਂ ਤੂੰ ਉਸ ਦੇ ਲੈਣ ਨੂੰ ਵਾਪਸ ਨਾ ਮੁੜੀਂ। ਉਸ ਨੂੰ ਪਰਦੇਸੀ, ਯਤੀਮ ਅਤੇ ਵਿਧਵਾ ਲਈ ਛੱਡ ਦੇਵੀਂ, ਤਾਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਹੱਥ ਦੇ ਸਾਰੇ ਕੰਮਾਂ ਵਿੱਚ ਤੈਨੂੰ ਬਰਕਤ ਦੇਵੇ।