Deuteronomy 24:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਉਹ ਆਦਮੀ ਉਸ ਨੂੰ ਤਲਾਕ ਦੇ ਦਿੰਦਾ, ਤਾਂ ਹੋ ਸੱਕਦਾ ਹੈ ਕਿ ਉਸ ਦਾ ਪਹਿਲਾ ਪਤੀ ਉਸ ਨੂੰ ਫ਼ਿਰ ਤੋਂ ਆਪਣੀ ਪਤਨੀ ਵਜੋਂ ਸਵੀਕਾਰ ਨਾ ਕਰੇ। ਜਾਂ ਜੇ ਨਵਾਂ ਪਤੀ ਮਰ ਜਾਵੇ, ਤਾਂ ਹੋ ਸੱਕਦਾ ਹੈ ਕਿ ਪਹਿਲਾ ਪਤੀ ਉਸ ਨੂੰ ਦੋਬਾਰਾ ਆਪਣੀ ਪਤਨੀ ਵਜੋਂ ਸਵੀਕਾਰ ਨਾ ਕਰੇ। ਉਹ ਪਲੀਤ ਹੋ ਚੁੱਕੀ ਹੈ, ਅਤੇ ਜੇ ਉਸ ਨੇ ਉਸ ਨਾਲ ਫ਼ੇਰ ਵਿਆਹ ਕੀਤਾ, ਉਹ ਕੁਝ ਅਜਿਹਾ ਕਰ ਰਿਹਾ ਹੋਵੇਗਾ ਜਿਸ ਨੂੰ ਯਹੋਵਾਹ ਨਫ਼ਰਤ ਕਰਦਾ ਹੈ। ਤੁਹਾਨੂੰ ਉਸ ਧਰਤੀ ਨੂੰ ਪਾਪ ਦੀ ਦੋਸ਼ੀ ਨਹੀਂ ਬਨਾਉਣਾ ਚਾਹੀਦਾ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਦਾ ਪਹਿਲਾ ਮਾਲਕ ਜਿਸ ਨੇ ਓਹ ਨੂੰ ਕੱਢ ਦਿੱਤਾ ਸੀ ਓਹ ਨੂੰ ਆਪਣੀ ਤੀਵੀਂ ਬਣਾਉਣ ਲਈ ਜਦ ਕਿ ਓਹ ਭ੍ਰਿਸ਼ਟ ਹੋ ਚੁੱਕੀ ਫੇਰ ਨਹੀਂ ਲੈ ਸੱਕਦਾ ਕਿਉਂ ਜੋ ਫੇਰ ਏਹ ਯਹੋਵਾਹ ਦੇ ਸਨਮੁਖ ਇੱਕ ਘਿਣਾਉਣਾ ਕੰਮ ਹੈ। ਇਉ ਤੁਸੀਂ ਉਸ ਧਰਤੀ ਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਤੁਹਾਨੂੰ ਮਿਲਖ ਵਿੱਚ ਦਿੰਦਾ ਹੈ ਪਾਪ ਨਾ ਕਰਾਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਦਾ ਪਹਿਲਾ ਪਤੀ, ਜਿਸ ਨੇ ਉਹ ਨੂੰ ਕੱਢ ਦਿੱਤਾ ਸੀ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਨਹੀਂ ਲੈ ਸਕਦਾ, ਜਦ ਕਿ ਉਹ ਭਰਿਸ਼ਟ ਹੋ ਚੁੱਕੀ ਹੈ, ਕਿਉਂ ਜੋ ਇਹ ਯਹੋਵਾਹ ਦੇ ਸਨਮੁਖ ਇੱਕ ਘਿਣਾਉਣਾ ਕੰਮ ਹੈ। ਇਸ ਤਰ੍ਹਾਂ ਤੁਸੀਂ ਉਸ ਦੇਸ਼ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਪਾਪੀ ਨਾ ਬਣਾਇਓ।