Deuteronomy 25:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਮਾਲੇਕੀ ਪਰਮੇਸ਼ੁਰ ਦਾ ਆਦਰ ਨਹੀਂ ਕਰਦੇ ਸਨ। ਉਨ੍ਹਾਂ ਨੇ ਤੁਹਾਡੇ ਉੱਤੇ ਉਦੋਂ ਹਮਲਾ ਕੀਤਾ ਜਦੋਂ ਤੁਸੀਂ ਕਮਜ਼ੋਰ ਅਤੇ ਥੱਕੇ ਹੋਏ ਸੀ। ਉਨ੍ਹਾਂ ਨੇ ਤੁਹਾਡੇ ਉਨ੍ਹਾਂ ਸਮੂਹ ਲੋਕਾਂ ਨੂੰ ਮਾਰ ਦਿੱਤਾ ਜਿਹੜੇ ਸੁਸਤ ਸਨ ਅਤੇ ਸਭ ਦੇ ਪਿੱਛੇ ਤੁਰ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਕਿਵੇਂ ਤੁਹਾਨੂੰ ਰਾਹ ਵਿੱਚ ਮਿਲੇ ਅਤੇ ਤੁਹਾਡੇ ਪਛਾੜੀ ਦਿਆਂ ਨੂੰ ਮਾਰਿਆ, ਉਨ੍ਹਾਂ ਸਾਰਿਆਂ ਨੂੰ ਜਿਹੜੇ ਹੁੱਸੇ ਹੋਏ ਸਨ ਜਦ ਤੁਸੀਂ ਥੱਕੇ ਮਾਂਦੇ ਸਾਓ ਅਤੇ ਓਹ ਪਰਮੇਸ਼ੁਰ ਤੋਂ ਨਾ ਡਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਵੇਂ ਉਹ ਤੁਹਾਨੂੰ ਰਾਹ ਵਿੱਚ ਮਿਲੇ ਅਤੇ ਉਨ੍ਹਾਂ ਸਾਰਿਆਂ ਨੂੰ ਮਾਰਿਆ ਜਿਹੜੇ ਨਿਰਬਲ ਹੋਣ ਕਰਕੇ ਤੁਹਾਡੇ ਤੋਂ ਪਿੱਛੇ ਸਨ, ਜਦ ਤੁਸੀਂ ਥੱਕੇ-ਮਾਂਦੇ ਸੀ, ਉਹ ਪਰਮੇਸ਼ੁਰ ਤੋਂ ਨਾ ਡਰੇ।