Deuteronomy 25:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਕਾਰਣ ਹੈ ਕਿ ਤੁਹਾਨੂੰ ਚਾਹੀਦਾ ਹੈ ਕਿ ਦੁਨੀਆਂ ਤੋਂ ਅਮਾਲੇਕੀਆਂ ਦਾ ਨਾਮੋ-ਨਿਸ਼ਾਨ ਮਿਟਾ ਦੇਵੋ। ਤੁਹਾਨੂੰ ਇਹ ਗੱਲ ਉਦੋਂ ਕਰਨੀ ਚਾਹੀਦੀ ਹੈ ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋ ਰਹੇ ਹੋਵੋ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਉਹ ਤੁਹਾਨੂੰ ਉੱਥੇ ਤੁਹਾਡੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾ ਤੋਂ ਰਾਹਤ ਦੇਵੇਗਾ। ਪਰ ਅਮਾਲੇਕੀਆਂ ਦਾ ਨਾਸ਼ ਕਰਨਾ ਨਾ ਭੁੱਲਿਉ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਆਲੇ ਦੁਆਲੇ ਦੇ ਸਾਰੇ ਵੈਰੀਆਂ ਤੋਂ ਉਸ ਦੇਸ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਦੇ ਕਬਜ਼ੇ ਲਈ ਦਿੰਦਾ ਹੈ ਅਰਾਮ ਦੇਵੇ ਤਾਂ ਤੁਸੀਂ ਅਮਾਲੇਕੀਆਂ ਦਾ ਨਾਮ ਨਿਸ਼ਾਨ ਅਕਾਸ਼ ਦੇ ਹੇਠੋਂ ਮਿਟਾ ਦਿਓ। ਤੁਸੀਂ ਭੁੱਲ ਨਾ ਜਾਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੁਣ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਦੇਸ਼ ਵਿੱਚ ਜਿਹੜਾ ਉਹ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਤੁਹਾਡੇ ਆਲੇ-ਦੁਆਲੇ ਦੇ ਸਾਰੇ ਵੈਰੀਆਂ ਤੋਂ ਤੁਹਾਨੂੰ ਅਰਾਮ ਦੇਵੇ, ਤਦ ਤੁਸੀਂ ਅਮਾਲੇਕੀਆਂ ਦਾ ਨਾਮ-ਨਿਸ਼ਾਨ ਅਕਾਸ਼ ਦੇ ਹੇਠੋਂ ਮਿਟਾ ਦੇਣਾ। ਤੁਸੀਂ ਇਹ ਗੱਲ ਭੁੱਲ ਨਾ ਜਾਣਾ।”