Deuteronomy 25:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਆਪਣੇ ਭਰਾ ਦੀ ਵਿਧਵਾ ਨਾਲ ਸ਼ਾਦੀ ਨਾ ਕਰਾਉਣਾ ਚਾਹੇ ਤਾਂ ਭਰਾ ਦੀ ਪਤਨੀ ਨੂੰ ਕਸਬੇ ਦੀ ਸਭਾ ਵਾਲੀ ਥਾਂ ਉੱਤੇ ਆਗੂਆਂ ਕੋਲ ਜਾਣਾ ਚਾਹੀਦਾ ਹੈ। ਉਸ ਦੇ ਭਰਾ ਦੀ ਪਤਨੀ ਨੂੰ ਆਗੂਆਂ ਨੂੰ ਇਹ ਆਖਣਾ ਚਾਹੀਦਾ ਹੈ, ‘ਮੇਰੇ ਪਤੀ ਦਾ ਭਰਾ ਇਸਰਾਏਲ ਵਿੱਚ ਆਪਣੇ ਭਰਾ ਦਾ ਨਾਮ ਜਿਉਂਦਾ ਨਹੀਂ ਰੱਖਣਾ ਚਾਹੁੰਦਾ। ਉਹ ਮੇਰੇ ਪ੍ਰਤੀ ਆਪਣੇ ਪਤੀ ਦੇ ਭਰਾ ਵਾਲੇ ਫ਼ਰਜ਼ ਨਹੀਂ ਨਿਭਾਉਣਾ ਚਾਹੁੰਦਾ।’
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਉਹ ਮੁੱਨਖ ਆਪਣੇ ਭਰਾਦੀ ਤੀਵੀਂ ਨੂੰ ਲੈਣਾ ਨਾ ਚਾਹੇ ਤਾਂ ਉਹ ਦੇ ਭਰਾ ਦੀ ਤੀਵੀਂ ਬਜ਼ੁਰਗਾਂ ਕੋਲ ਫਾਟਕ ਉੱਤੇ ਜਾ ਕੇ ਆਖੇ, ਮੇਰੇ ਪਤੀ ਦਾ ਭਰਾ ਆਪਣੇ ਭਰਾ ਦਾ ਨਾਉਂ ਇਸਰਾਏਲ ਵਿੱਚ ਕਾਇਮ ਰੱਖਣ ਤੋਂ ਮੁੱਕਰਦਾ ਹੈ। ਉਹ ਮੇਰੇ ਪਤੀ ਦੇ ਭਰਾ ਦਾ ਹੱਕ ਮੇਰੇ ਨਾਲ ਪੂਰਾ ਨਹੀਂ ਕਰਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਉਹ ਮਨੁੱਖ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਕਰਨਾ ਨਾ ਚਾਹੇ, ਤਾਂ ਉਹ ਇਸਤਰੀ ਫਾਟਕ ਉੱਤੇ ਬਜ਼ੁਰਗਾਂ ਕੋਲ ਜਾ ਕੇ ਆਖੇ, “ਮੇਰੇ ਪਤੀ ਦਾ ਭਰਾ ਆਪਣੇ ਭਰਾ ਦਾ ਨਾਮ ਇਸਰਾਏਲ ਵਿੱਚ ਕਾਇਮ ਰੱਖਣ ਤੋਂ ਮੁੱਕਰਦਾ ਹੈ। ਉਹ ਮੇਰੇ ਪਤੀ ਦਾ ਹੱਕ ਮੇਰੇ ਨਾਲ ਪੂਰਾ ਨਹੀਂ ਕਰਦਾ।”