Deuteronomy 25:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਦੇ ਭਰਾ ਦੀ ਪਤਨੀ ਨੂੰ ਆਗੂਆਂ ਦੇ ਸਾਹਮਣੇ ਉਸ ਦੇ ਕੋਲ ਆਉਣਾ ਚਾਹੀਦਾ ਹੈ। ਉਸ ਨੂੰ ਉਸ ਦੇ ਪੈਰੋਂ ਜੁੱਤੀ ਲਾਹ ਦੇਣੀ ਚਾਹੀਦੀ ਹੈ। ਫ਼ੇਰ ਉਸ ਨੂੰ ਚਾਹੀਦਾ ਹੈ ਕਿ ਉਸ ਦੇ ਮੂੰਹ ਉੱਤੇ ਥੁੱਕ ਦੇਵੇ। ਉਸ ਨੂੰ ਇਹ ਆਖਣਾ ਚਾਹੀਦਾ ਹੈ, ‘ਇਹ ਸਲੂਕ ਉਸ ਬੰਦੇ ਨਾਲ ਕੀਤਾ ਜਾ ਰਿਹਾ ਹੈ ਜਿਹੜਾ ਆਪਣੇ ਭਰਾ ਦੇ ਪਰਿਵਾਰ ਵਿੱਚ ਵਾਧਾ ਨਹੀਂ ਕਰਨਾ ਚਾਹੁੰਦਾ!’
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਦੇ ਭਰਾ ਦੀ ਤੀਵੀਂ ਬਜ਼ੁਰਗਾਂ ਦੇ ਵੇਖਦਿਆਂ ਤੇ ਨੇੜੇ ਆਵੇ ਅਤੇ ਉਹ ਦੀ ਜੁੱਤੀ ਉਹ ਦੇ ਪੈਰਾਂ ਤੋਂ ਲਾਹ ਲਵੇ ਅਤੇ ਉਹ ਦੇ ਮੂੰਹ ਉੱਤੇ ਥੁੱਕੇ ਤਦ ਉਹ ਉੱਤਰ ਦੇ ਕੇ ਆਖੇ, ਇਉਂ ਉਸ ਮਨੁੱਖ ਨਾਲ ਕੀਤਾ ਜਾਵੇਗਾ ਜਿਹੜਾਂ ਆਪਣੇ ਭਰਾ ਦਾ ਘਰਾਣਾ ਨਹੀਂ ਬਣਾਉਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਦੇ ਭਰਾ ਦੀ ਪਤਨੀ ਬਜ਼ੁਰਗਾਂ ਦੇ ਵੇਖਦਿਆਂ ਉਸ ਦੇ ਨੇੜੇ ਜਾਵੇ ਅਤੇ ਉਸ ਦੇ ਪੈਰਾਂ ਤੋਂ ਜੁੱਤੀ ਲਾਹ ਲਵੇ ਅਤੇ ਉਹ ਦੇ ਮੂੰਹ ਉੱਤੇ ਥੁੱਕੇ, ਅਤੇ ਉੱਤਰ ਦੇ ਕੇ ਆਖੇ, “ਜਿਹੜਾ ਮਨੁੱਖ ਆਪਣੇ ਭਰਾ ਦਾ ਘਰਾਣਾ ਨਾ ਬਣਾਵੇ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ।”