Deuteronomy 26:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਹਾਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਮਾਨਣਾ ਚਾਹੀਦਾ ਹੈ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਦਿੱਤੀਆਂ ਹਨ। ਤੁਹਾਨੂੰ ਉਹ ਚੀਜ਼ਾਂ ਲੇਵੀਆਂ ਅਤੇ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀਆਂ ਨਾਲ ਵੀ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਤੂੰ ਉਸ ਸਾਰੀ ਭਲਿਆਈ ਲਈ ਜਿਹੜੀ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਅਤੇ ਤੇਰੇ ਘਰਾਣੇ ਨੂੰ ਦਿੱਤੀ ਅਨੰਦ ਕਰੀਂ, ਤੂੰ, ਨਾਲੇ ਲੇਵੀ ਅਤੇ ਪਰਦੇਸੀ ਜਿਹੜਾ ਤੇਰੇ ਨਾਲ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਤੂੰ ਉਸ ਸਾਰੀ ਭਲਿਆਈ ਲਈ ਜਿਹੜੀ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਅਤੇ ਤੇਰੇ ਘਰਾਣੇ ਨੂੰ ਦਿੱਤੀ ਹੈ, ਲੇਵੀਆਂ ਅਤੇ ਆਪਣੇ ਵਿਚਕਾਰ ਰਹਿਣ ਵਾਲੇ ਪਰਦੇਸੀਆਂ ਸਮੇਤ ਅਨੰਦ ਕਰੀਂ।