Deuteronomy 26:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹਰ ਤੀਸਰਾ ਵਰ੍ਹਾ ਦਸਵੰਧ ਦਾ ਵਰ੍ਹਾ ਹੈ। ਇਸ ਵਰ੍ਹੇ, ਤੁਹਾਨੂੰ ਆਪਣੀਆਂ ਫ਼ਸਲਾਂ ਦਾ ਦਸਵੰਧ ਲੇਵੀਆਂ, ਆਪਣੀ ਧਰਤੀ ਉੱਤੇ ਰਹਿੰਦੇ ਵਿਦੇਸ਼ੀਆਂ, ਵਿਧਵਾਵਾਂ ਅਤੇ ਯਤੀਮਾਂ ਨੂੰ ਦੇਣਾ ਚਾਹੀਦਾ ਹੈ। ਫ਼ੇਰ ਉਨ੍ਹਾਂ ਲੋਕਾਂ ਕੋਲ ਤੁਹਾਡੇ ਸ਼ਹਿਰ ਵਿੱਚ ਕਾਫ਼ੀ ਭੋਜਨ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੂੰ ਸਾਰੇ ਵਾਧੇ ਦਾ ਦਸਵੰਧ ਤੀਜੇ ਵਰਹੇ ਵਿੱਚ ਜਿਹੜਾ ਦਸਵੰਧ ਦਾ ਵਰਹਾ ਹੈ ਵੰਡ ਚੁੱਕਿਆ ਅਤੇ ਤੂੰ ਉਹ ਨੂੰ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦਿੱਤਾ ਤਾਂ ਜੋ ਓਹ ਤੇਰੇ ਫਾਟਕਾਂ ਦੇ ਅੰਦਰ ਖਾ ਕੇ ਰੱਜ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਜੇ ਸਾਲ ਵਿੱਚ, ਜੋ ਦਸਵੰਧ ਦਾ ਸਾਲ ਹੈ, ਜਦ ਤੂੰ ਆਪਣੇ ਸਾਰੇ ਵਾਧੇ ਦਾ ਦਸਵੰਧ ਕੱਢ ਲਵੇਂ ਤਾਂ ਤੂੰ ਉਸ ਨੂੰ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੇਵੀਂ ਤਾਂ ਜੋ ਉਹ ਤੇਰੇ ਫਾਟਕਾਂ ਦੇ ਅੰਦਰ ਖਾ ਕੇ ਰੱਜ ਜਾਣ,