Deuteronomy 26:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਆਖਣਾ ਚਾਹੀਦਾ ਹੈ, ‘ਮੈਂ ਆਪਣੇ ਘਰ ਵਿੱਚੋਂ ਆਪਣੀ ਫ਼ਸਲ ਦਾ ਪਵਿੱਤਰ ਹਿੱਸਾ ਕੱਢ ਲਿਆ ਹੈ। ਮੈਂ ਇਹ ਲੇਵੀਆਂ ਨੂੰ, ਵਿਦੇਸ਼ੀਆਂ ਨੂੰ, ਵਿਧਵਾਵਾਂ ਅਤੇ ਬੱਚਿਆਂ ਨੂੰ ਦੇ ਦਿੱਤਾ ਹੈ। ਮੈਂ ਉਨ੍ਹਾਂ ਸਾਰੇ ਆਦੇਸ਼ਾ ਦੀ ਪਾਲਣਾ ਕੀਤੀ ਹੈ ਜਿਹੜੇ ਤੁਸੀਂ ਮੈਨੂੰ ਦਿੱਤੇ ਹਨ। ਮੈਂ ਤੁਹਾਡੇ ਕਿਸੇ ਵੀ ਆਦੇਸ਼ ਦੀ ਪਾਲਣਾ ਕਰਨ ਤੋਂ ਇਨਕਾਰ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਭੁੱਲਿਆ ਨਹੀਂ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਖੀਂ ਕਿ ਮੈਂ ਆਪਣੇ ਘਰ ਤੋਂ ਪਵਿੱਤ੍ਰ ਚੀਜ਼ਾਂ ਲੈ ਕੇ ਲੇਵੀ, ਪਰਦੇਸੀ ਯਤੀਮ ਅਤੇ ਵਿਧਵਾ ਨੂੰ ਤੇਰੀ ਸਾਰੀ ਦਿੱਤੀ ਹੋਈ ਆਗਿਆ ਅਨੁਸਾਰ ਦੇ ਦਿੱਤੀਆਂ ਹਨ। ਮੈਂ ਤੇਰੇ ਹੁਕਮਾਂਦਾ ਉਲੰਘਣ ਨਹੀਂ ਕੀਤਾ, ਨਾ ਹੀ ਉਨ੍ਹਾਂ ਨੂੰ ਭੁੱਲਿਆ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਖੀਂ, “ਮੈਂ ਤੇਰੇ ਦਿੱਤੇ ਹੋਏ ਸਾਰੇ ਹੁਕਮਾਂ ਅਨੁਸਾਰ ਆਪਣੇ ਘਰ ਤੋਂ ਪਵਿੱਤਰ ਚੀਜ਼ਾਂ ਲੈ ਕੇ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦਿੱਤੀਆਂ ਹਨ। ਮੈਂ ਤੇਰੇ ਕਿਸੇ ਵੀ ਹੁਕਮ ਦਾ ਉਲੰਘਣ ਨਹੀਂ ਕੀਤਾ, ਨਾ ਹੀ ਮੈਂ ਉਨ੍ਹਾਂ ਨੂੰ ਭੁੱਲਿਆ ਹਾਂ।