Deuteronomy 26:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਹ ਭੋਜਨ ਸੋਗ ਸਮੇਂ ਨਹੀਂ ਖਾਧਾ। ਜਦੋਂ ਮੈਂ ਭੋਜਨ ਇੱਕਤਰ ਕੀਤਾ ਸੀ, ਮੈਂ ਪਲੀਤ ਨਹੀਂ ਸਾਂ। ਮੈਂ ਇਸ ਭੋਜਨ ਦਾ ਕੋਈ ਵੀ ਹਿੱਸਾ ਮੁਰਦਿਆਂ ਨੂੰ ਭੇਟ ਨਹੀਂ ਕੀਤਾ। ਮੈਂ ਯਹੋਵਾਹ ਮੇਰੇ ਪਰਮੇਸ਼ੁਰ ਨੂੰ ਮੰਨਿਆ ਹੈ। ਮੈਂ ਉਹ ਸਾਰੀਆਂ ਗੱਲਾਂ ਕੀਤੀਆਂ ਹਨ ਜਿਨ੍ਹਾਂ ਦਾ ਤੁਸੀਂ ਮੈਨੂੰ ਹੁਕਮ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਸੋਗ ਵਿੱਚ ਉਨ੍ਹਾਂ ਤੋਂ ਨਹੀਂ ਖਾਧਾ, ਨਾ ਜਦ ਮੈਂ ਅਸ਼ੁੱਧ ਸਾਂ ਉਨ੍ਹਾਂ ਵਿੱਚੋਂ ਕੁਝ ਕੱਢਿਆ, ਨਾ ਮੈਂ ਉਨ੍ਹਾਂ ਵਿੱਚੋਂ ਮੁਰਦਿਆਂ ਲਈ ਕੁਝ ਦਿੱਤਾ। ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀ, ਮੈਂ ਸਭ ਕੁਝ ਤਿਵੇਂ ਹੀ ਕੀਤਾ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਸੋਗ ਦੇ ਸਮੇਂ ਉਨ੍ਹਾਂ ਵਿੱਚੋਂ ਨਹੀਂ ਖਾਧਾ, ਜਦ ਮੈਂ ਅਸ਼ੁੱਧ ਸੀ ਤਦ ਉਨ੍ਹਾਂ ਵਿੱਚੋਂ ਕੁਝ ਨਹੀਂ ਕੱਢਿਆ, ਨਾ ਹੀ ਮੈਂ ਉਨ੍ਹਾਂ ਵਿੱਚੋਂ ਮੁਰਦਿਆਂ ਲਈ ਕੁਝ ਦਿੱਤਾ! ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀ, ਮੈਂ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ ਹੈ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ ਸੀ।