Deuteronomy 26:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਪਵਿੱਤਰ ਘਰ, ਅਕਾਸ਼ ਵਿੱਚੋਂ ਹੇਠਾਂ ਤੱਕੋ ਅਤੇ ਆਪਣੇ ਇਸਰਾਏਲੀ ਲੋਕਾਂ ਨੂੰ ਅਸੀਸ ਦਿਉ ਅਤੇ ਸਾਨੂੰ ਦਿੱਤੀ ਹੋਈ ਧਰਤੀ ਨੂੰ ਅਸੀਸ ਦੇਵੋ। ਤੁਸੀਂ ਸਾਡੇ ਪੁਰਖਿਆਂ ਨਾਲ, ਸਾਨੂੰ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ।’
Punjabi Bible 2016 - ਪਵਿੱਤਰ ਬਾਈਬਲ O.V.
ਅਕਾਸ਼ ਵਿੱਚੋਂ ਆਪਣੇ ਪਵਿੱਤ੍ਰ ਨਿਵਾਸ ਤੋਂ ਹੇਠਾਂ ਨਿਗਾਹ ਮਾਰ ਅਤੇ ਆਪਣੀ ਪਰਜਾ ਇਸਰਾਏਲ ਨੂੰ ਬਰਕਤ ਦੇਹ, ਨਾਲੇ ਉਸ ਜ਼ਮੀਨ ਨੂੰ ਜਿਹੜੀ ਤੂੰ ਸਾਨੂੰ ਦਿੱਤੀ ਹੈ ਜਿਵੇਂ ਤੂੰ ਸਾਡੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ। ਉਹ ਇੱਕ ਧਰਤੀ ਹੈ ਜਿਹ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸਵਰਗ ਵਿੱਚੋਂ ਜੋ ਤੇਰਾ ਪਵਿੱਤਰ ਨਿਵਾਸ ਹੈ, ਹੇਠਾਂ ਨਿਗਾਹ ਮਾਰ ਅਤੇ ਆਪਣੀ ਪਰਜਾ ਇਸਰਾਏਲ ਨੂੰ ਬਰਕਤ ਦੇ, ਅਤੇ ਇਸ ਜ਼ਮੀਨ ਨੂੰ ਵੀ ਜਿਹੜੀ ਤੂੰ ਸਾਨੂੰ ਦਿੱਤੀ ਹੈ, ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਇੱਕ ਅਜਿਹਾ ਦੇਸ਼ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।”