Deuteronomy 26:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਹ ਫ਼ਸਲਾਂ ਇਕੱਠੀਆਂ ਕਰੋਂਗੇ ਜਿਹੜੀਆਂ ਉਸ ਧਰਤੀ ਉੱਤੇ ਉੱਗਦੀਆਂ ਹਨ ਜਿਹੜੀ ਯਹੋਵਾਹ ਤੁਹਾਨੂੰ ਦੇ ਰਿਹਾ ਹੈ ਤੁਹਾਨੂੰ ਚਾਹੀਦਾ ਹੈ ਕਿ ਪਹਿਲੀ ਫ਼ਸਲ ਨੂੰ ਟੋਕਰਿਆਂ ਵਿੱਚ ਇਕੱਠੀ ਕਰ ਲਵੋ। ਫ਼ੇਰ ਆਪਣੀ ਫ਼ਸਲ ਦਾ ਪਹਿਲਾ ਹਿੱਸਾ ਉਸ ਥਾਂ ਲੈ ਜਾਵੋ ਜਿਸ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਪਣੇ ਨਾਮ ਦੀ ਰਿਹਾਇਸ਼ ਲਈ ਚੁਣਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੂੰ ਉਸ ਜ਼ਮੀਨ ਦੇ ਸਾਰੇ ਪਹਿਲੇ ਫਲਾਂ ਵਿੱਚੋਂ ਜਿਹੜੇ ਤੂੰ ਉਸ ਦੇਸ ਤੋਂ ਲੈ ਆਵੇਂਗਾ ਜਿਹੜੀ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ ਕੁਝ ਲੈ ਕੇ ਟੋਕਰੀ ਵਿੱਚ ਰੱਖੀਂ ਤੇ ਉਸ ਅਸਥਾਨ ਨੂੰ ਜਾਵੀਂ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜੋ ਦੇਸ਼ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ, ਤੂੰ ਉਸ ਦੀ ਜ਼ਮੀਨ ਦੇ ਸਾਰੇ ਪਹਿਲੇ ਫਲਾਂ ਵਿੱਚੋਂ ਜਿਹੜੇ ਤੂੰ ਆਪਣੇ ਘਰ ਲੈ ਆਵੇਂਗਾ, ਉਨ੍ਹਾਂ ਵਿੱਚੋਂ ਕੁਝ ਲੈ ਕੇ ਟੋਕਰੀ ਵਿੱਚ ਰੱਖੀਂ ਅਤੇ ਉਸ ਸਥਾਨ ਨੂੰ ਜਾਵੀਂ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ।