Deuteronomy 26:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਜਾਜਕ ਕੋਲ ਜਾਵੋ ਜਿਹੜਾ ਉਸ ਵੇਲੇ ਸੇਵਾ ਕਰ ਰਿਹਾ ਹੋਵੇ। ਉਸ ਨੂੰ ਆਖੋ, ‘ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ ਕਿ ਉਹ ਸਾਨੂੰ ਕੁਝ ਧਰਤੀ ਦੇਵੇਗਾ। ਅੱਜ ਮੈਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੇ ਸਾਹਮਣੇ ਇਹ ਐਲਾਨ ਕਰਨ ਲਈ ਆਇਆ ਹਾਂ ਕਿ ਮੈਂ ਉਸ ਧਰਤੀ ਉੱਤੇ ਆ ਗਿਆ ਹਾਂ!’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਜਾਜਕ ਕੋਲ ਜਾ ਕੇ ਜਿਹੜਾ ਉਨ੍ਹਾਂ ਦਿਨਾਂ ਦੇ ਹੋਵੇ ਆਖੀਂ, ਮੈਂ ਅੱਜ ਦੇ ਦਿਨ ਏਹ ਗੱਲ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਉੱਘੀ ਕਰਦਾ ਹਾਂ ਭਈ ਮੈਂ ਉਸ ਧਰਤੀ ਵਿੱਚ ਆਇਆ ਹਾਂ ਜਿਹ ਦੀ ਯਹੋਵਾਹ ਨੇ ਸਾਰੇ ਪਿਉ ਦਾਦਿਆਂ ਨਾਲ ਸਾਨੂੰ ਦੇਣ ਦੀ ਸੌਂਹ ਖਾਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦਿਨਾਂ ਵਿੱਚ ਜੋ ਜਾਜਕ ਹੋਵੇ ਤੂੰ ਉਸ ਦੇ ਕੋਲ ਜਾ ਆਖੀਂ, “ਮੈਂ ਅੱਜ ਦੇ ਦਿਨ ਇਹ ਗੱਲ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਦੱਸਦਾ ਹਾਂ ਕਿ ਮੈਂ ਉਸ ਦੇਸ਼ ਵਿੱਚ ਆ ਗਿਆ ਹਾਂ ਜਿਸ ਨੂੰ ਸਾਨੂੰ ਦੇਣ ਦੀ ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ।”