Deuteronomy 28:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਤੇ ਯਹੋਵਾਹ ਤੁਹਾਨੂੰ ਬਹੁਤ ਸਾਰੀਆਂ ਨਿਆਮਤਾ ਬਖਸ਼ੇਗਾ। ਉਹ ਤੁਹਾਨੂੰ ਬਹੁਤ ਸਾਰੇ ਬੱਚੇ ਬਖਸ਼ੇਗਾ। ਉਹ ਤੁਹਾਡੀਆਂ ਗਾਵਾਂ ਨੂੰ ਬਹੁਤ ਸਾਰੇ ਵੱਛੇ ਦੇਵੇਗਾ। ਉਹ ਤੁਹਾਨੂੰ ਉਸ ਧਰਤੀ ਵਿੱਚ ਚੰਗੀ ਫ਼ਸਲ ਬਖਸ਼ੇਗਾ ਜਿਹੜੀ ਤੁਹਾਨੂੰ ਦੇਣ ਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੁਹਾਡੇ ਪਦਾਰਥਾਂ ਨੂੰ ਵਧਾਵੇਗਾ ਅਰਥਾਤ ਤੁਹਾਡੇ ਸਰੀਰਾਂ ਦਾ ਫਲ, ਤੁਹਾਡੇ ਚੌਣੇ ਦਾ ਫਲ, ਤੁਹਾਡੀ ਜ਼ਮੀਨ ਦਾ ਫਲ ਉਸ ਭੂਮੀ ਉੱਤੇ ਜਿਹ ਦੇ ਤੁਹਾਨੂੰ ਦੇਣ ਦੀ ਸੌਂਹ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਸ ਦੇਸ਼ ਨੂੰ ਤੁਹਾਨੂੰ ਦੇਣ ਦੀ ਸਹੁੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਉਸ ਵਿੱਚ ਯਹੋਵਾਹ ਤੁਹਾਡੇ ਪਦਾਰਥਾਂ ਨੂੰ ਅਰਥਾਤ ਤੁਹਾਡੇ ਸਰੀਰਾਂ ਦੇ ਫਲ, ਤੁਹਾਡੇ ਚੌਣੇ ਦੇ ਫਲ, ਅਤੇ ਤੁਹਾਡੀ ਜ਼ਮੀਨ ਦੇ ਫਲ ਨੂੰ ਵਧਾਵੇਗਾ।