Deuteronomy 28:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੁਹਾਨੂੰ ਸਿਰ ਬਣਾਵੇਗਾ ਪੂਛ ਨਹੀਂ। ਤੁਸੀਂ ਸਭ ਦੇ ਉੱਤੇ ਹੋਵੋਂਗੇ, ਥੱਲੇ ਨਹੀਂ। ਇਹ ਤਾਂ ਹੀ ਵਾਪਰੇਗਾ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਹੁਕਮਾ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦੇ ਰਿਹਾ ਹਾਂ। ਤੁਹਾਨੂੰ ਇਨ੍ਹਾਂ ਹੁਕਮਾ ਦੀ ਧਿਆਨ ਨਾਲ ਪਾਲਣਾ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੁਹਾਨੂੰ ਸਿਰ ਠਹਿਰਾਵੇਗਾ ਪਰ ਪੂਛ ਨਹੀਂ ਅਤੇ ਤੁਸੀਂ ਉੱਤੇ ਹੀ ਰਹੋਗੇ ਪਰ ਹੇਠਾਂ ਨਹੀਂ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਸੁਣੋ ਜਿਹੜੇ ਅੱਜ ਮੈਂ ਤੁਹਾਨੂੰ ਪਾਲਨਾ ਕਰਨ ਲਈ ਦਿੰਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੁਹਾਨੂੰ ਪੂਛ ਨਹੀਂ, ਸਗੋਂ ਸਿਰ ਠਹਿਰਾਵੇਗਾ ਅਤੇ ਤੁਸੀਂ ਹੇਠਾਂ ਨਹੀਂ ਸਗੋਂ ਉੱਤੇ ਹੀ ਰਹੋਗੇ, ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨੋ, ਜਿਨ੍ਹਾਂ ਦੀ ਪਾਲਨਾ ਕਰਨ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ।