Deuteronomy 28:45 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ। ਇਹ ਤੁਹਾਡਾ ਪਿੱਛਾ ਕਰਦੇ ਰਹਿਣਗੇ ਅਤੇ ਤੁਹਾਨੂੰ ਫ਼ੜਦੇ ਰਹਿਣਗੇ ਜਦੋਂ ਤੀਕ ਕਿ ਤੁਸੀਂ ਤਬਾਹ ਨਹੀਂ ਹੋ ਜਾਂਦੇ। ਕਿਉਂਕਿ ਤੁਸੀਂ ਉਨ੍ਹਾਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਖੀਆਂ ਸਨ। ਤੁਸੀਂ ਉਨ੍ਹਾਂ ਆਦੇਸ਼ਾ ਅਤੇ ਨੇਮਾਂ ਦੀ ਪਾਲਣਾ ਨਹੀਂ ਕੀਤੀ ਜਿਹੜੇ ਉਸ ਨੇ ਤੁਹਾਨੂੰ ਦਿੱਤੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਉੱਤੇ ਏਹ ਸਾਰੇ ਸਰਾਪ ਆਉਣਗੇ ਸਗੋਂ ਉਹ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਆ ਪੈਣਗੇ ਜਦ ਤੀਕ ਤੁਸੀਂ ਮਿਟ ਨਾ ਜਾਓ ਕਿਉਂ ਜੋ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਕਿ ਤੁਸੀਂ ਉਸ ਦੇ ਦਿੱਤੇ ਹੋਏ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਆ ਫੜ੍ਹਨਗੇ ਜਦ ਤੱਕ ਕਿ ਤੁਸੀਂ ਨਾਸ ਨਾ ਜਾਓ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਅਤੇ ਨਾ ਉਸ ਦੇ ਦਿੱਤੇ ਹੋਏ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕੀਤੀ।