Deuteronomy 28:57 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਆਪਣੇ ਪੈਦਾ ਕੀਤੇ ਹੋਏ ਜੁਆਕ ਨੂੰ ਅਤੇ ਜੁਆਕ ਨਾਲ ਨਿਕਲੇ ਹੋਏ ਸਾਰੇ ਪਦਾਰਥ ਨੂੰ ਉਨ੍ਹਾਂ ਨਾਲ ਸਾਂਝਾ ਨਹੀਂ ਕਰੇਗੀ। ਇਹ ਸਾਰੀਆਂ ਮੰਦੀਆਂ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਦੁਸ਼ਮਣ ਤੁਹਾਡੇ ਸ਼ਹਿਰਾਂ ਨੂੰ ਘੇਰਾ ਪਾਉਣ ਆ ਜਾਵੇਗਾ ਅਤੇ ਤੁਹਾਨੂੰ ਦੁੱਖ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਆਪਣੀ ਆਓਲ ਵੱਲ ਜਿਹੜੀ ਉਹ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਓਹਨਾਂ ਬੱਚਿਆਂ ਵੱਲ ਜਿਹੜੇ ਉਹ ਜਣੇਗੀ ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਹ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਤੰਗ ਕਰਨਗੇ ਉਹ ਸਾਰੀਆਂ ਚੀਜ਼ਾਂ ਦੀ ਥੁੜੋਂ ਦੇ ਕਾਰਨ ਚੁੱਪ ਕੀਤੇ ਓਹਨਾਂ ਨੂੰ ਖਾ ਜਾਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੀ ਆਓਲ ਵੱਲ ਜਿਹੜੀ ਉਸ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਉਨ੍ਹਾਂ ਬੱਚਿਆਂ ਵੱਲ ਭੈੜੀ ਹੋਵੇਗੀ, ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਹ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਚੁੱਪ ਕੀਤੇ ਉਹਨਾਂ ਨੂੰ ਖਾ ਜਾਵੇਗੀ।