Deuteronomy 29:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਉਸ ਬੰਦੇ ਨੂੰ ਮਾਫ਼ ਨਹੀਂ ਕਰੇਗਾ। ਉਹ ਉਸ ਬੰਦੇ ਦੇ ਬਹੁਤ ਪਰੇਸ਼ਾਨ ਅਤੇ ਗੁੱਸੇ ਹੋਵੇਗਾ ਅਤੇ ਉਹ ਉਸ ਬੰਦੇ ਨੂੰ ਇਸਰਾਏਲ ਦੇ ਹੋਰਨਾ ਪਰਿਵਾਰ-ਸਮੂਹਾਂ ਨਾਲੋਂ ਵੱਖ ਕਰ ਦੇਵੇਗਾ। ਉਹ ਉਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ। ਉਹ ਸਾਰੀਆਂ ਮੰਦੀਆਂ ਗੱਲਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਉਸ ਬੰਦੇ ਨਾਲ ਵਾਪਰਨਗੀਆਂ। ਇਹ ਗੱਲਾਂ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਇਕਰਾਰਨਾਮੇ ਦਾ ਹਿੱਸਾ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਉਸ ਨੂੰ ਮਾਫ ਕਰਨਾ ਨਾ ਚਾਹੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਉਸ ਮਨੁੱਖ ਉੱਤੇ ਸੁਲਗੇਗੀ ਅਤੇ ਸਾਰਾ ਸਰਾਪ ਜਿਹੜਾ ਏਸ ਪੋਥੀ ਵਿੱਚ ਲਿਖਿਆ ਹੈ ਉਸ ਉੱਤੇ ਆ ਪਵੇਗਾ ਅਤੇ ਯਹੋਵਾਹ ਉਸ ਦਾ ਨਾਉਂ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਉਸ ਨੂੰ ਮਾਫ਼ ਨਹੀਂ ਕਰੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਦਾ ਧੂੰਆਂ ਉਸ ਮਨੁੱਖ ਉੱਤੇ ਸੁਲਗੇਗਾ ਅਤੇ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹਨ, ਉਸ ਉੱਤੇ ਆ ਪੈਣਗੇ ਅਤੇ ਯਹੋਵਾਹ ਉਸ ਦਾ ਨਾਮ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ।