Deuteronomy 29:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਵਾਬ ਇਹ ਹੋਵੇਗਾ: ‘ਯਹੋਵਾਹ ਇਸ ਲਈ ਗੁੱਸੇ ਵਿੱਚ ਹੈ ਕਿਉਂਕਿ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦਾ ਇੱਕਰਾਨਾਮਾ, ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਦਾ ਇਕਰਾਰਨਾਮਾ ਛੱਡ ਦਿੱਤਾ ਸੀ। ਉਨ੍ਹਾਂ ਨੇ ਉਸ ਇਕਰਾਰਨਾਮੇ ਉੱਪਰ ਚੱਲਣਾ ਛੱਡ ਦਿੱਤਾ ਸੀ ਜਿਹੜਾ ਯਹੋਵਾਹ ਨੇ ਉਨ੍ਹਾਂ ਨਾਲ ਉਦੋਂ ਕੀਤਾ ਸੀ ਜਦੋਂ ਉਹ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਲਿਆਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਆਖਣਗੇ, ਏਸ ਲਈ ਕੇ ਉਨ੍ਹਾਂ ਨੇ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਨੇਮ ਨੂੰ ਤਿਆਗ ਦਿੱਤਾ ਜਿਹੜਾ ਉਸ ਉਨ੍ਹਾਂ ਨਾਲ ਬੰਨ੍ਹਿਆ ਸੀ ਜਦ ਉਹ ਉਨ੍ਹਾਂ ਨੂੰ ਮਿਸਰ ਦੇਸ ਤੋਂ ਬਾਹਰ ਲਿਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੋਕ ਉੱਤਰ ਦੇਣਗੇ, “ਇਸ ਲਈ ਕਿ ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਨੇਮ ਨੂੰ ਤਿਆਗ ਦਿੱਤਾ ਜਿਹੜਾ ਉਸ ਨੇ ਉਨ੍ਹਾਂ ਨਾਲ ਬੰਨ੍ਹਿਆ ਸੀ, ਜਦ ਉਹ ਉਨ੍ਹਾਂ ਨੂੰ ਮਿਸਰ ਦੇਸ਼ ਤੋਂ ਬਾਹਰ ਲਿਆਇਆ,