Deuteronomy 3:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਅਸੀਂ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ। ਮੈਂ ਇਸ ਧਰਤੀ ਵਿੱਚੋਂ ਇੱਕ ਹਿੱਸਾ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਨੂੰ ਦੇ ਦਿੱਤਾ। ਮੈਂ ਉਨ੍ਹਾਂ ਨੂੰ ਅਰਨੋਨ ਵਾਦੀ ਵਿੱਚਲੇ ਅਰੋਏਰ ਤੋਂ ਲੈ ਕੇ ਗਿਲਆਦ ਦੇ ਪਹਾੜੀ ਪ੍ਰਦੇਸ਼ ਤੱਕ ਦੀ ਧਰਤੀ, ਸ਼ਹਿਰਾਂ ਸਮੇਤ, ਦੇ ਦਿੱਤੀ। ਉਨ੍ਹਾਂ ਨੂੰ ਗਿਲਆਦ ਦੇ ਪਹਾੜੀ ਪ੍ਰਦੇਸ਼ ਦਾ ਅੱਧਾ ਹਿੱਸਾ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਅਸਾਂ ਉਸ ਸਮੇਂ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ ਅਰੋਏਰ ਤੋਂ ਜਿਹੜਾ ਅਰਨੋਨ ਦੇ ਨਾਲੇ ਉੱਤੇ ਹੈ ਅਤੇ ਗਿਲਆਦ ਦੇ ਪਹਾੜੀ ਦੇਸ ਦਾ ਅੱਧਾ ਹਿੱਸਾ ਉਸ ਦੇ ਸ਼ਹਿਰਾਂ ਸਣੇ ਮੈਂ ਰਊਬੇਨੀਆਂ ਅਤੇ ਗਾਦੀਆਂ ਨੂੰ ਦੇ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਦੇਸ਼ ਅਸੀਂ ਉਸ ਸਮੇਂ ਆਪਣੇ ਅਧਿਕਾਰ ਵਿੱਚ ਲੈ ਲਏ ਉਹ ਇਹ ਹਨ, ਅਰਥਾਤ ਅਰੋਏਰ ਸ਼ਹਿਰ ਤੋਂ ਲੈ ਕੇ ਜਿਹੜਾ ਅਰਨੋਨ ਦੇ ਨਾਲੇ ਉੱਤੇ ਹੈ ਅਤੇ ਸ਼ਹਿਰਾਂ ਦੇ ਨਾਲ ਗਿਲਆਦ ਦੇ ਪਹਾੜੀ ਦੇਸ਼ ਦਾ ਅੱਧਾ ਹਿੱਸਾ, ਜਿਹੜਾ ਮੈਂ ਰਊਬੇਨੀਆਂ ਅਤੇ ਗਾਦੀਆਂ ਨੂੰ ਦੇ ਦਿੱਤਾ