Deuteronomy 3:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਸਮੇਂ, ਮੈਂ ਉਨ੍ਹਾਂ ਪਰਿਵਾਰ-ਸਮੂਹਾਂ ਨੂੰ ਇਹ ਆਦੇਸ਼ ਦਿੱਤਾ ਸੀ: ‘ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਰਹਿਣ ਲਈ ਯਰਦਨ ਨਦੀ ਦੇ ਇਸ ਪਾਰ ਦੀ ਧਰਤੀ ਦਿੱਤੀ ਹੈ। ਪਰ ਹੁਣ ਤੁਹਾਡੇ ਸਿਪਾਹੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਹਥਿਆਰ ਲੈ ਕੇ ਇਸਰਾਏਲ ਦੇ ਬਾਕੀ ਪਰਿਵਾਰ-ਸਮੂਹਾਂ ਦੀ ਨਦੀ ਤੋਂ ਪਾਰ ਅਗਵਾਈ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਏਹ ਧਰਤੀ ਤੁਹਾਡੀ ਮਿਲਖ ਕਰਕੇ ਦੇ ਦਿੱਤੀ। ਸ਼ਸਤ੍ਰਧਾਰੀ ਹੋ ਕੇ ਆਪਣੇ ਇਸਰਾਏਲੀ ਭਰਾਵਾਂ ਦੇ ਅੱਗੇ ਅੱਗੇ ਸਾਰੇ ਸੂਰ ਬੀਰ ਪਾਰ ਲੰਘੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਮੈਂ ਤੁਹਾਨੂੰ ਹੁਕਮ ਦਿੱਤਾ ਅਤੇ ਆਖਿਆ, “ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਹ ਦੇਸ਼ ਤੁਹਾਡੀ ਵਿਰਾਸਤ ਕਰਕੇ ਦੇ ਦਿੱਤਾ ਹੈ। ਸਾਰੇ ਸੂਰਬੀਰ ਹਥਿਆਰ ਬੰਨ ਕੇ ਆਪਣੇ ਇਸਰਾਏਲੀ ਭਰਾਵਾਂ ਦੇ ਅੱਗੇ-ਅੱਗੇ ਪਾਰ ਲੰਘੋ