Deuteronomy 3:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਆਖਿਆ, ‘ਓਗ ਤੋਂ ਭੈਭੀਤ ਨਾ ਹੋਵੋ। ਮੈਂ ਉਸ ਨੂੰ ਤੁਹਾਡੇ ਹਵਾਲੇ ਕਰਨ ਦਾ ਫ਼ੈਸਲਾ ਕਰ ਲਿਆ ਹੈ। ਮੈਂ ਉਸ ਦੇ ਸਮੂਹ ਲੋਕਾਂ ਅਤੇ ਉਸਦੀ ਸਾਰੀ ਧਰਤੀ ਤੁਹਾਨੂੰ ਦੇ ਦੇਵਾਂਗਾ। ਤੁਸੀਂ ਉਸ ਨੂੰ ਉਸੇ ਤਰ੍ਹਾਂ ਹਰਾ ਦੇਵੋਂਗੇ ਜਿਸ ਤਰ੍ਹਾਂ ਅਮੋਰੀ ਰਾਜੇ, ਸੀਹੋਨ ਨੂੰ ਹਰਾਇਆ ਸੀ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ।’
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੈਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਅਤੇ ਉਸ ਦੇ ਦੇਸ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਤੂੰ ਉਸ ਦੇ ਨਾਲ ਇਉਂ ਕਰੇਂਗਾ ਜਿਵੇਂ ਤੈਂ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੈਨੂੰ ਆਖਿਆ, “ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ, ਉਸ ਦੇ ਸਾਰੇ ਲੋਕਾਂ ਨੂੰ ਅਤੇ ਉਸ ਦੇ ਦੇਸ਼ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਤੂੰ ਉਸ ਦੇ ਨਾਲ ਉਸੇ ਤਰ੍ਹਾਂ ਹੀ ਕਰੀਂ ਜਿਵੇਂ ਤੂੰ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ, ਜੋ ਹਸ਼ਬੋਨ ਵਿੱਚ ਵੱਸਦਾ ਸੀ।”