Deuteronomy 3:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੁਹਾਨੂੰ ਆਪਣੇ ਇਸਰਾਏਲੀ ਰਿਸ਼ਤੇਦਾਰਾਂ ਦੀ ਉਦੋਂ ਤੱਕ ਸਹਾਇਤਾ ਕਰਨੀ ਚਾਹੀਦੀ ਹੈ ਜਦੋਂ ਤੱਕ ਕਿ ਉਹ ਯਰਦਨ ਨਦੀ ਦੇ ਪਰਲੇ ਪਾਸੇ ਵੱਲ ਦੀ ਉਸ ਧਰਤੀ ਉੱਤੇ ਕਬਜ਼ਾ ਨਹੀਂ ਕਰ ਲੈਂਦੇ ਜਿਹੜੀ ਯਹੋਵਾਹ ਉਨ੍ਹਾਂ ਨੂੰ ਦੇ ਰਿਹਾ ਹੈ। ਉਨ੍ਹਾਂ ਦੀ ਉਦੋਂ ਤੀਕ ਸਹਾਇਤਾ ਕਰੋ ਜਦੋਂ ਤੱਕ ਕਿ ਯਹੋਵਾਹ ਉਨ੍ਹਾਂ ਨੂੰ ਉੱਥੇ ਅਮਨ ਪ੍ਰਦਾਨ ਨਹੀਂ ਕਰ ਦਿੰਦਾ, ਜਿਹਾ ਕਿ ਉਸ ਨੇ ਇੱਥੇ ਤੁਹਾਡੇ ਲਈ ਕੀਤਾ ਸੀ। ਫ਼ੇਰ ਭਾਵੇਂ ਤੁਸੀਂ ਇਸ ਧਰਤੀ ਉੱਤੇ ਵਾਪਸ ਆ ਜਾਣਾ ਜਿਹੜੀ ਮੈਂ ਤੁਹਾਨੂੰ ਦਿੱਤੀ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੀਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਅਰਾਮ ਨਾ ਦੇਵੇ ਜਿਵੇਂ ਤੁਹਾਨੂੰ ਦਿੱਤਾ ਗਿਆ ਹੈ ਅਤੇ ਓਹ ਵੀ ਉਸ ਧਰਤੀ ਉੱਤੇ ਕਬਜ਼ਾ ਨਾ ਕਰ ਲੈਣ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਦੇ ਪਾਰ ਦਿੰਦਾ ਹੈ ਫੇਰ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਮਿਲਖ ਉੱਤੇ ਜਿਹੜੀ ਮੈਂ ਤੁਹਾਨੂੰ ਦਿੱਤੀ ਮੁੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੱਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਅਰਾਮ ਨਾ ਦੇਵੇ, ਜਿਵੇਂ ਉਸਨੇ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਧਰਤੀ ਨੂੰ ਅਧਿਕਾਰ ਵਿੱਚ ਨਾ ਕਰ ਲੈਣ, ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਨੂੰ ਯਰਦਨ ਦੇ ਪਾਰ ਦਿੰਦਾ ਹੈ, ਫੇਰ ਤੁਸੀਂ ਵੀ ਆਪਣੇ-ਆਪਣੇ ਅਧਿਕਾਰ ਦੀ ਭੂਮੀ ਨੂੰ ਮੁੜ ਜਾਇਓ, ਜਿਹੜੀ ਮੈਂ ਤੁਹਾਨੂੰ ਦਿੱਤੀ ਹੈ।”