Deuteronomy 30:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਹੜੀਆਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਕਰਨ ਲਈ ਕਹਿੰਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸ ਦੇ ਆਦੇਸ਼ ਮੰਨੋ ਅਤੇ ਉਨ੍ਹਾਂ ਅਸੂਲਾਂ ਉੱਤੇ ਚੱਲੋ ਜਿਹੜੇ ਸਿੱਖਿਆਵਾਂ ਦੀ ਇਸ ਪੁਸਤਕ ਵਿੱਚ ਲਿਖੇ ਹੋਏ ਹਨ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਹੁਕਮ ਪੂਰੇ ਦਿਲ ਨਾਲ ਅਤੇ ਆਤਮਾ ਨਾਲ ਮੰਨਣਾ ਚਾਹੀਦਾ ਹੈ। ਫ਼ੇਰ ਇਹ ਚੰਗੀਆਂ ਗੱਲਾਂ ਤੁਹਾਡੇ ਨਾਲ ਵਾਪਰਨਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਗੱਲ ਏਹ ਹੈ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣ ਕੇ ਉਸ ਦੇ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕਰੋ ਜਿਹੜੀਆਂ ਬਿਵਸਥਾ ਦੀ ਏਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਅਤੇ ਤੁਸੀਂ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੱਲ ਇਹ ਹੈ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣ ਕੇ ਉਸ ਦੇ ਸਾਰੇ ਹੁਕਮਾਂ ਤੇ ਬਿਧੀਆਂ ਦੀ ਪਾਲਨਾ ਕਰੋ, ਜਿਹੜੀਆਂ ਬਿਵਸਥਾ ਦੀ ਇਸ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ ਅਤੇ ਤੁਸੀਂ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ।