Deuteronomy 30:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰੋ ਅਤੇ ਉਸ ਦੇ ਹੁਕਮ ਮੰਨੋ। ਉਸ ਨੂੰ ਕਦੇ ਵੀ ਨਾ ਛੱਡੋ! ਕਿਉਂਕਿ ਯਹੋਵਾਹ ਤੁਹਾਡਾ ਜੀਵਨ ਹੈ। ਅਤੇ ਯਹੋਵਾਹ ਤੁਹਾਨੂੰ ਉਸ ਧਰਤੀ ਉੱਤੇ ਲੰਮੀ ਉਮਰ ਦੇਵੇਗਾ ਜਿਹੜੀ ਉਸ ਨੇ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਨੂੰ ਸੁਣੋ ਅਤੇ ਉਸ ਦੇ ਅੰਗ ਸੰਗ ਲੱਗੇ ਰਹੋ ਕਿਉਂ ਜੋ ਉਹ ਤੁਹਾਡਾ ਜੀਵਨ ਅਤੇ ਤੁਹਾਡੇ ਦਿਨਾ ਦੀ ਲਮਾਨ ਹੈ ਤਾਂ ਜੋ ਤੁਸੀਂ ਉਸ ਜ਼ਮੀਨ ਵਿੱਚ ਵੱਸਿਆ ਕਰੋ ਜਿਹੜੀ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਲਈ ਸੌਂਹ ਖਾਧੀ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਸੁਣੋ ਅਤੇ ਉਸ ਦੇ ਨਾਲ-ਨਾਲ ਲੱਗੇ ਰਹੋ ਕਿਉਂ ਜੋ ਉਹ ਹੀ ਤੁਹਾਡਾ ਜੀਵਨ ਅਤੇ ਤੁਹਾਡੀ ਲੰਮੀ ਉਮਰ ਦਿੰਦਾ ਹੈ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਵੱਸੇ ਰਹੋ ਜਿਸ ਨੂੰ ਦੇਣ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ।