Deuteronomy 30:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਹਰ ਕੰਮ ਵਿੱਚ ਤੁਹਾਨੂੰ ਕਾਮਯਾਬੀ ਦੇਵੇਗਾ। ਉਹ ਤੁਹਾਨੂੰ ਬਹੁਤ ਔਲਾਦ ਦੀ ਅਸੀਸ ਦੇਵੇਗਾ। ਉਹ ਤੁਹਾਡੀਆਂ ਗਾਵਾਂ ਨੂੰ ਅਸੀਸ ਦੇਵੇਗਾ-ਉਨ੍ਹਾਂ ਦੇ ਬਹੁਤ ਸਾਰੇ ਵੱਛੇ ਹੋਣਗੇ। ਉਹ ਤੁਹਾਡੇ ਖੇਤਾਂ ਨੂੰ ਅਸੀਸ ਦੇਵੇਗਾ-ਉਨ੍ਹਾਂ ਵਿੱਚ ਬਹੁਤ ਚੰਗੀਆਂ ਫ਼ਸਲਾਂ ਹੋਣਗੀਆਂ। ਯਹੋਵਾਹ ਤੁਹਾਡਾ ਭਲਾ ਕਰੇਗਾ। ਯਹੋਵਾਹ ਇੱਕ ਵਾਰ ਫ਼ੇਰ ਤੁਹਾਡਾ ਭਲਾ ਕਰਕੇ ਪ੍ਰਸੰਨ ਹੋਵੇਗਾ ਜਿਹਾ ਕਿ ਉਹ ਤੁਹਾਡੇ ਪੁਰਖਿਆਂ ਦਾ ਭਲਾ ਕਰਕੇ ਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਭਲਿਆਈ ਲਈ ਤੁਹਾਨੂੰ ਵਧਾਏਗਾ ਅਰਥਾਤ ਤੁਹਾਡੇ ਸਰੀਰ ਦੇ ਫਲ, ਤੁਹਾਡੇ ਡੰਗਰ ਦੇ ਫਲ, ਤੁਹਾਡੀ ਜ਼ਮੀਨ ਦੇ ਫਲ ਵਿੱਚ ਕਿਉਂ ਜੋ ਯਹੋਵਾਹ ਤੁਹਾਡੇ ਉੱਤੇ ਭਲਿਆਈ ਲਈ ਖੁਸ਼ ਹੋਵੇਗਾ ਜਿਵੇਂ ਉਹ ਤੁਹਾਡੇ ਪਿਉ ਦਾਦਿਆਂ ਉੱਤੇ ਖੁਸ਼ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀ ਭਲਿਆਈ ਲਈ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ, ਅਤੇ ਤੁਹਾਡੇ ਸਰੀਰ ਦੇ ਫਲ, ਤੁਹਾਡੇ ਪਸ਼ੂਆਂ ਦੇ ਫਲ ਅਤੇ ਤੁਹਾਡੀ ਜ਼ਮੀਨ ਦੇ ਫਲ ਵਿੱਚ ਤੁਹਾਨੂੰ ਵਧਾਵੇਗਾ, ਕਿਉਂ ਜੋ ਯਹੋਵਾਹ ਤੁਹਾਡੇ ਉੱਤੇ ਭਲਿਆਈ ਲਈ ਖੁਸ਼ ਹੋਵੇਗਾ, ਜਿਵੇਂ ਉਹ ਤੁਹਾਡੇ ਪੁਰਖਿਆਂ ਉੱਤੇ ਖੁਸ਼ ਸੀ।