Deuteronomy 31:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮੂਹ ਲੋਕਾਂ ਨੂੰ ਇਕੱਠਿਆ ਕਰੋ-ਆਦਮੀਆਂ, ਔਰਤਾ, ਛੋਟੇ ਬੱਚਿਆ ਅਤੇ ਤੁਹਾਡੇ ਸ਼ਹਿਰਾਂ ਵਿੱਚ ਰਹਿੰਦੇ ਵਿਦੇਸ਼ੀਆਂ ਨੂੰ। ਉਹ ਬਿਵਸਥਾ ਸੁਨਣਗੇ ਅਤੇ ਉਹ ਯਹੋਵਾਹ, ਤੁਹਾਡੇ ਪਰਮੇਸ਼ੁਰ, ਦਾ ਆਦਰ ਕਰਨਾ ਸਿੱਖਣਗੇ। ਫ਼ੇਰ ਉਹ ਬਿਵਸਥਾ ਵਿੱਚ ਦਿੱਤੀਆਂ ਸਾਰੀਆਂ ਗੱਲਾਂ ਕਰਨ ਦੇ ਯੋਗ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰਜਾ ਨੂੰ ਇਕੱਠਾ ਕਰੋ, ਮਨੁੱਖਾਂ, ਤੀਵੀਆਂ, ਅਤੇ ਨਿਆਣਿਆਂ ਨੂੰ ਅਤੇ ਆਪਣੇ ਪਰਦੇਸੀ ਨੂੰ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਤਾਂ ਜੋ ਓਹ ਸੁਣਨ ਅਤੇ ਸਿੱਖਣ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਡਰਨ ਅਤੇ ਏਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾਂ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੀ ਪਰਜਾ ਨੂੰ ਇਕੱਠਾ ਕਰਿਓ, ਭਾਵੇਂ ਪੁਰਖ, ਭਾਵੇਂ ਇਸਤਰੀਆਂ, ਭਾਵੇਂ ਬੱਚੇ, ਭਾਵੇਂ ਪਰਦੇਸੀ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਤਾਂ ਜੋ ਉਹ ਸੁਣਨ ਅਤੇ ਸਿੱਖਣ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਡਰਨ ਅਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ,