Deuteronomy 31:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਨੂੰ ਆਖਿਆ, “ਤੂੰ ਛੇਤੀ ਹੀ ਮਰ ਜਾਵੇਂਗਾ। ਅਤੇ ਜਦੋਂ ਤੂੰ ਆਪਣੇ ਪੁਰਖਿਆਂ ਕੋਲ ਚੱਲਿਆ ਜਾਵੇਂਗਾ ਇਹ ਲੋਕ ਮੇਰੇ ਪ੍ਰਤੀ ਵਫ਼ਾਦਾਰ ਨਹੀਂ ਬਣੇ ਰਹਿਣਗੇ। ਇਹ ਉਸ ਇਕਰਾਰਨਾਮੇ ਨੂੰ ਤੋੜ ਦੇਣਗੇ ਜਿਹੜਾ ਮੈਂ ਇਨ੍ਹਾਂ ਨਾਲ ਕੀਤਾ ਸੀ। ਉਹ ਮੈਨੂੰ ਛੱਡ ਜਾਣਗੇ ਅਤੇ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦੇਣਗੇ-ਉਸ ਧਰਤੀ ਦੇ ਝੂਠੇ ਦੇਵਤਿਆਂ ਦੀ, ਜਿੱਥੇ ਇਹ ਜਾ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ, ਤੂੰ ਆਪਣੇ ਪਿਉ ਦਾਦਿਆਂ ਨਾਲ ਸੌਂ ਜਾਣ ਵਾਲਾ ਹੈਂ ਅਤੇ ਏਹ ਪਰਜਾ ਉੱਠ ਕੇ ਧਰਤੀ ਦੇ ਓਪਰੇ ਦੇਵਤਿਆਂ ਨਾਲ ਜਿਨ੍ਹਾਂ ਵਿੱਚ ਏਹ ਜਾਂਦੀ ਹੈ ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ ਭੰਗ ਕਰੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੂੰ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਜਾਣ ਵਾਲਾ ਹੈ ਅਤੇ ਇਹ ਪਰਜਾ ਉੱਠ ਕੇ ਉਸ ਦੇਸ਼ ਦੇ ਪਰਾਏ ਦੇਵਤਿਆਂ ਦੇ ਪਿੱਛੇ, ਜਿਨ੍ਹਾਂ ਦੇ ਵਿੱਚ ਰਹਿਣ ਨੂੰ ਇਹ ਜਾਂਦੀ ਹੈ, ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਭੰਗ ਕਰੇਗੀ।