Deuteronomy 31:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਮੈਂ ਇਨ੍ਹਾਂ ਉੱਪਰ ਬਹੁਤ ਕਹਿਰਵਾਨ ਹੋ ਜਾਵਾਂਗਾ ਅਤੇ ਮੈਂ ਇਨ੍ਹਾਂ ਨੂੰ ਛੱਡ ਦਿਆਂਗਾ। ਮੈਂ ਇਨ੍ਹਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਾਂਗਾ ਅਤੇ ਇਹ ਤਬਾਹ ਹੋ ਜਾਣਗੇ। ਇਨ੍ਹਾਂ ਨਾਲ ਭਿਆਨਕ ਗੱਲਾਂ ਵਾਪਰਨਗੀਆਂ ਅਤੇ ਇਨ੍ਹਾਂ ਨੂੰ ਬਹੁਤ ਮੁਸੀਬਤਾਂ ਪੈਣਗੀਆਂ। ਫ਼ੇਰ ਇਹ ਆਖਣਗੇ, ‘ਮੰਦੀਆਂ ਗੱਲਾਂ ਸਾਡੇ ਨਾਲ ਇਸ ਲਈ ਵਾਪਰੀਆਂ ਕਿਉਂਕਿ ਸਾਡਾ ਪਰਮੇਸ਼ੁਰ ਸਾਡੇ ਨਾਲ ਨਹੀਂ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੇਰਾ ਕ੍ਰੋਧ ਉਸ ਦਿਨ ਉਨ੍ਹਾਂ ਉੱਤੇ ਭੜਕ ਉੱਠੇਗਾ। ਮੈਂ ਉਨ੍ਹਾਂ ਨੂੰ ਤਿਆਗ ਦਿਆਂਗਾ ਅਤੇ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ ਅਤੇ ਓਹ ਭੱਖ ਲਏਗਾ ਜਾਣਗੇ ਨਾਲੇ ਉਨ੍ਹਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਂ ਆ ਪੈਣਗੀਆਂ ਸੋ ਓਹ ਉਸ ਦਿਨ ਆਖਣਗੇ, ਕੀ ਇਨ੍ਹਾਂ ਬੁਰਿਆਈਆਂ ਦੇ ਸਾਡੇ ਉੱਤੇ ਆਉਣ ਦਾ ਕਾਰਨ ਏਹ ਨਹੀਂ ਭਈ ਸਾਡਾ ਪਰਮੇਸ਼ੁਰ ਸਾਡੇ ਸੰਗ ਨਹੀਂ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸਮੇਂ ਮੇਰਾ ਕ੍ਰੋਧ ਇਨ੍ਹਾਂ ਉੱਤੇ ਭੜਕ ਉੱਠੇਗਾ। ਮੈਂ ਇਨ੍ਹਾਂ ਨੂੰ ਤਿਆਗ ਦਿਆਂਗਾ ਅਤੇ ਆਪਣਾ ਮੂੰਹ ਇਨ੍ਹਾਂ ਤੋਂ ਲੁਕਾ ਲਵਾਂਗਾ ਅਤੇ ਇਹ ਨਿਗਲ ਲਏ ਜਾਣਗੇ, ਅਤੇ ਇਨ੍ਹਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਵਾਂ ਆ ਪੈਣਗੀਆਂ, ਇੱਥੋਂ ਤੱਕ ਕਿ ਇਹ ਉਸ ਦਿਨ ਆਖਣਗੇ, ‘ਕੀ ਇਨ੍ਹਾਂ ਬੁਰਿਆਈਆਂ ਦਾ ਸਾਡੇ ਉੱਤੇ ਆਉਣ ਦਾ ਕਾਰਨ ਇਹ ਨਹੀਂ ਹੈ ਕਿ ਸਾਡਾ ਪਰਮੇਸ਼ੁਰ ਸਾਡੇ ਵਿਚਕਾਰ ਨਹੀਂ ਹੈ?’