Deuteronomy 31:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਨ੍ਹਾਂ ਨੂੰ ਉਸ ਧਰਤੀ ਉੱਤੇ ਲੈ ਜਾਵਾਂਗਾ ਜਿਹੜੀ ਮੈਂ ਇਨ੍ਹਾਂ ਦੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ-ਬਹੁਤ ਸਾਰੀਆਂ ਨਿਆਮਤਾਂ ਨਾਲ ਭਰੀ ਹੋਈ ਧਰਤੀ। ਅਤੇ ਉਨ੍ਹਾਂ ਕੋਲ ਖਾਣ ਵਾਲੀ ਹਰ ਚੀਜ਼ ਹੋਵੇਗੀ। ਉਨ੍ਹਾਂ ਦਾ ਜੀਵਨ ਅਮੀਰ ਹੋਵੇਗਾ। ਪਰ ਫ਼ੇਰ ਉਹ ਹੋਰਨਾ ਦੇਵਤਿਆਂ ਵੱਲ ਮੁੜ ਜਾਣਗੇ ਅਤੇ ਉਨ੍ਹਾਂ ਦੀ ਸੇਵਾ ਕਰਨਗੇ। ਉਹ ਮੇਰੇ ਕੋਲੋਂ ਦੂਰ ਚੱਲੇ ਜਾਣਗੇ ਅਤੇ ਉਨ੍ਹਾਂ ਦੀ ਸੇਵਾ ਕਰਨਗੇ। ਉਹ ਮੇਰੇ ਕੋਲੋਂ ਦੂਰ ਚੱਲੇ ਜਾਣਗੇ ਅਤੇ ਮੇਰਾ ਇਕਰਾਰਨਾਮਾ ਤੋੜ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਉਨ੍ਹਾਂ ਨੂੰ ਉਸ ਭੂਮੀ ਵਿੱਚ ਲੈ ਆਇਆ ਹੋਵਾਂਗਾ ਜਿਹ ਦੀ ਮੈਂ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਹੈ ਓਹ ਖਾ ਖਾ ਕੇ ਰੱਜ ਜਾਣਗੇ ਅਤੇ ਮੋਟੇ ਹੋ ਗਏ ਹੋਣਗੇ ਤਾਂ ਓਹ ਦੂਜੇ ਦੇਵਤਿਆਂ ਵੱਲ ਫਿਰ ਕੇ ਓਹਨਾਂ ਦੀ ਪੂਜਾ ਕਰਨਗੇ ਅਤੇ ਮੈਨੂੰ ਛੱਡ ਜਾਣਗੇ ਅਤੇ ਮੇਰਾ ਨਾਮ ਭੰਗ ਕਰ ਸੁੱਟਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਇਨ੍ਹਾਂ ਨੂੰ ਉਸ ਦੇਸ਼ ਵਿੱਚ ਪਹੁੰਚਾ ਦੇਵਾਂਗਾ ਜਿਸ ਨੂੰ ਦੇਣ ਦੀ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਜਿੱਥੇ ਦੁੱਧ ਅਤੇ ਸ਼ਹਿਦ ਵੱਗਦਾ ਹੈ ਅਤੇ ਇਹ ਖਾ-ਖਾ ਕੇ ਰੱਜ ਜਾਣਗੇ ਅਤੇ ਮੋਟੇ ਹੋ ਗਏ ਹੋਣਗੇ ਤਦ ਇਹ ਪਰਾਏ ਦੇਵਤਿਆਂ ਵੱਲ ਮੁੜ ਕੇ ਉਹਨਾਂ ਦੀ ਪੂਜਾ ਕਰਨਗੇ ਅਤੇ ਮੈਨੂੰ ਛੱਡ ਦੇਣਗੇ ਅਤੇ ਮੇਰਾ ਨੇਮ ਭੰਗ ਕਰ ਸੁੱਟਣਗੇ।